
Radio Haanij Afternoon section is dedicated to Indian NEWS and Anayalis with Pritam Singh Rupal
ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲੀਸ ਹਿਰਾਸਤ ਦੌਰਾਨ ਇੰਟਰਵਿਊ ਕਰਵਾਉਣ ਵਾਲੇ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਅੱਜ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਹ ਇੰਟਰਵਿਊ ਮਾਰਚ 2023 ਵਿੱਚ ਖਰੜ ਸੀਆਈਏ ਦੀ ਹਿਰਾਸਤ ਦੌਰਾਨ ਹੋਇਆ ਸੀ। ਗੁਰਸ਼ੇਰ ਸਿੰਘ ਸੰਧੂ ’ਤੇ ਪੁਲੀਸ ਵਿਭਾਗ ਦੀ ਇਮੱਜ ਨੂੰ ਢਾਹ ਲਗਾਉਣ ਦਾ ਦੋਸ਼ ਲੱਗਾ ਹੈ। ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਵੱਲੋਂ ਪ੍ਰਵਾਨਗੀ ਮਿਲਣ ਮਗਰੋਂ ਗ੍ਰਹਿ ਮਾਮਲਿਆਂ ਬਾਰੇ ਵਿਭਾਗ ਨੇ ਉਸ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ।
What's Your Reaction?






