11 Feb, Indian NEWS Analysis with Pritam Singh Rupal

11 Feb, Indian NEWS Analysis with Pritam Singh Rupal

Feb 11, 2025 - 13:03
 0  78  0
Host:-
Pritam Singh Rupal
Vishal Vijay Singh

Radio Haanij Afternoon section is dedicated to Indian NEWS and Anayalis with Pritam Singh Rupal

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਮੀਟਿੰਗ ਵਿੱਚ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਲਿਆ ਗਿਆ। ਉਨ੍ਹਾਂ ਦੀ ਥਾਂ ’ਤੇ ਗਿਆਨੀ ਜਗਤਾਰ ਸਿੰਘ ਨੂੰ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਯੁਕਤ ਕੀਤਾ ਗਿਆ।

ਮੀਟਿੰਗ ਦੀ ਪ੍ਰਧਾਨਗੀ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਇਸ ਫ਼ੈਸਲੇ ’ਤੇ SGPC ਦੇ ਤਿੰਨ ਵਿਰੋਧੀ ਮੈਂਬਰਾਂ ਜਸਵੰਤ ਸਿੰਘ ਪੁੜੈਨ, ਅਮਰੀਕ ਸਿੰਘ ਸ਼ਾਹਪੁਰ ਅਤੇ ਪਰਮਜੀਤ ਸਿੰਘ ਰਾਏਪੁਰ ਨੇ ਇਤਰਾਜ਼ ਜਤਾਇਆ ਅਤੇ ਲਿਖਤੀ ਰੂਪ ਵਿੱਚ ਆਪਣੀ ਨਾਰਾਜ਼ਗੀ ਦਰਜ ਕਰਾਈ। ਜਾਂਚ ਕਮੇਟੀ ਦੀ ਰਿਪੋਰਟ ਵਿੱਚ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਦੋਸ਼ ਸਾਬਤ ਹੋਣ ’ਤੇ ਇਹ ਕਾਰਵਾਈ ਕੀਤੀ ਗਈ।

ਹੋਰ ਫ਼ੈਸਲਿਆਂ ਵਿੱਚ, ਗੁਰਦੁਆਰਾ ਕੰਧ ਸਾਹਿਬ ਬਟਾਲਾ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਦੌਰਾਨ ਅਕਾਲ ਚਲਾਣਾ ਕਰ ਗਏ ਸਤਨਾਮ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ। ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਅਤੇ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹੋਰ ਮਾਮਲੇ ਵੀ ਵਿਚਾਰੇ ਗਏ।

What's Your Reaction?

like

dislike

love

funny

angry

sad

wow