
Radio Haanji Afternoon section is dedicated to Indian NEWS and Anayalis with Pritam Singh Rupal
ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਲਈ ਕੇਂਦਰ ਨੇ ਯਤਨ ਸ਼ੁਰੂ ਕਰ ਦਿੱਤੇ ਹਨ। ਇਸ ਤਹਿਤ ਕੇਂਦਰੀ ਗ੍ਰਹਿ ਮੰਤਰਾਲੇ ਦੇ ਡਾਇਰੈਕਟਰ ਮਯੰਕ ਮਿਸ਼ਰਾ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਪਟਿਆਲਾ ਵਿਚਲੇ ਢਾਬੀ ਗੁਜਰਾਂ/ਖਨੌਰੀ ਬਾਰਡਰ ’ਤੇ ਪਹੁੰਚ ਕੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਮਰਨ ਵਰਤ ਤੋੜਨ ਦੀ ਅਪੀਲ ਕੀਤੀ। ਇਸ ਦੌਰਾਨ ਡੀਜੀਪੀ ਨੇ ਕਿਹਾ ਕਿ ਇਸ ਅੰਦੋਲਨ ਦੀਆਂ ਮੰਗਾਂ ਨੂੰ ਜਾਇਜ਼ ਮੰਨਦੀ ਹੋਈ ਪੰਜਾਬ ਸਰਕਾਰ ਇਨ੍ਹਾਂ ਦੀ ਪੂਰਤੀ ਲਈ ਵੀ ਯਤਨਸ਼ੀਲ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨਾਲ ਵੀ ਰਾਬਤਾ ਕਾਇਮ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਨੇ ਸੁਨੇਹਾ ਭੇਜਿਆ ਹੈ ਕਿ ਇਸ ਅੰਦੋਲਨ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਡੱਲੇਵਾਲ ਵਰਗੇ ਜੁਝਾਰੂ, ਸੁਲਝੇ ਤੇ ਸੰਜੀਦਾ ਕਿਸਾਨ ਆਗੂ ਦੀ ਅਗਵਾਈ ਦੀ ਲੋੜ ਹੈ।
What's Your Reaction?






