
Radio Haanij Afternoon section is dedicated to Indian NEWS and Anayalis with Pritam Singh Rupal
ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗੰਭੀਰ ਹਾਲਤ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਚੁੱਪ ਵੱਟਣ ਤੋਂ ਖਫ਼ਾ 111 ਹੋਰ ਕਿਸਾਨਾਂ ਨੇ ਅੱਜ ਸਮੂਹਿਕ ਤੌਰ ’ਤੇ ਮਰਨ ਵਰਤ ਸ਼ੁਰੂ ਕਰਦਿਆਂ ਢਾਬੀ ਗੁੱਜਰਾਂ ਬਾਰਡਰ ’ਤੇ ਹਰਿਆਣਾ ਵਾਲੇ ਪਾਸੇ ਤੰਬੂ ਗੱਡ ਲਏ। ਫੌਜੀ ਸੁਖਜੀਤ ਸਿੰਘ ਹਰਦੋਝੰਡੇ ਦੀ ਅਗਵਾਈ ਹੇਠ ਮਰਨ ਵਰਤ ’ਤੇ ਬੈਠੇ ਕਿਸਾਨਾਂ ਨੇ ਕਾਲੀਆਂ ਪੱਟੀਆਂ ਬੰਨ੍ਹੀਆਂ ਹੋਈਆਂ ਹਨ ਅਤੇ ਉਨ੍ਹਾਂ ਦੀਆਂ ਲੋਈਆਂ ਵੀ ਕਾਲੀਆਂ ਹਨ। ਹਰਿਆਣਾ ਪੁਲੀਸ ਨੇ ਆਪਣੇ ਇਲਾਕੇ ’ਚ ਧਾਰਾ 163 ਲੱਗੀ ਹੋਣ ਕਰਕੇ ਪ੍ਰਦਰਸ਼ਨ ਨਾ ਕਰਨ ਦੀ ਦਲੀਲ ਦਿੱਤੀ ਪਰ ਜਾਪ ਕਰ ਰਹੇ ਕਿਸਾਨ ਉਥੇ ਡਟ ਕੇ ਬੈਠ ਗਏ। ਮਰਨ ਵਰਤ ’ਤੇ ਬੈਠੇ ਕਿਸਾਨਾਂ ਦੀ ਅਗਵਾਈ ਕਰਨ ਵਾਲੇ ਆਗੂਆਂ ਨੇ ਕਿਹਾ ਕਿ ਪੁਲੀਸ ਉਨ੍ਹਾਂ ’ਤੇ ਭਾਵੇਂ ਗੋਲੀਆਂ ਚਲਾਏ ਜਾਂ ਗ੍ਰਿਫ਼ਤਾਰ ਕਰ ਲਵੇ ਪਰ ਉਹ ਇਥੇ ਹੀ ਬੈਠਣਗੇ।
What's Your Reaction?






