
Radio Haanij Afternoon section is dedicated to Indian NEWS and Anayalis with Pritam Singh Rupal
ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਰਹੇ ਗੁਰਪ੍ਰਤਾਪ ਸਿੰਘ ਵਡਾਲਾ ਹਲਕੇ ਦੇ ਪਿੰਡ ਠੀਕਰੀਵਾਲਾ ਪਹੁੰਚੇ। ਇਸ ਮੌਕੇ ਉਨ੍ਹਾਂ ਸੁਖਬੀਰ ਸਿੰਘ ਬਾਦਲ ਸਣੇ ਅਕਾਲੀ ਲੀਡਰਸ਼ਿਪ ਖ਼ਿਲਾਫ਼ ਨਿਸ਼ਾਨੇ ਸੇਧੇ। ਸਾਬਕਾ ਵਿਧਾਇਕ ਵਡਾਲਾ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਅਤੇ ਸੁਖਬੀਰ ਬਾਦਲ ਮਨਮਰਜ਼ੀ ਕਰਕੇ ਭਰਤੀ ਮੁਹਿੰਮ ਚਲਾ ਰਹੇ ਹਨ, ਜੋ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਹੈ। ਜੇ ਸੁਖਬੀਰ ਬਾਦਲ ਅਕਾਲ ਤਖ਼ਤ ਤੋਂ ਆਏ ਹੁਕਮ ਮੰਨ ਕੇ ਕਮੇਟੀ ਦੇ ਫ਼ੈਸਲੇ ਅਨੁਸਾਰ ਚੱਲਣ ਤਾਂ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਵਧੇਗਾ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਬਣਾਈ ਕਮੇਟੀ ਦੀ ਅਗਵਾਈ ਵਿੱਚ ਹੀ ਅਕਾਲੀ ਦਲ ਦੀ ਭਰਤੀ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ।
What's Your Reaction?






