24 April,  2024 Indian News Analysis with Pritam Singh Rupal

24 April, 2024 Indian News Analysis with Pritam Singh Rupal

Radio Haanij Afternoon section is dedicated to Indian NEWS and Anayalis with Pritam Singh Rupal

24/04/2024

ਰਾਜਸਥਾਨ ਦੇ ਬਾਂਸਵਾੜਾ ਸ਼ਹਿਰ ਵਿੱਚ ਚੋਣ ਰੈਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਭਾਸ਼ਣ ਦਿੱਤਾ, ਉਸ ਨਾਲ ਵੱਡਾ ਵਿਵਾਦ ਪੈਦਾ ਹੋ ਗਿਆ ਹੈ। ਉਨ੍ਹਾਂ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦਾ ਹਵਾਲਾ ਦੇ ਕੇ ਦੋਸ਼ ਲਾਇਆ ਕਿ ਵਿਰੋਧੀ ਧਿਰ ਦੀ ਪਾਰਟੀ ਲੋਕਾਂ ਦੀ ਮਿਹਨਤ ਮੁਸ਼ੱਕਤ ਦੀ ਕਮਾਈ ਨੂੰ ‘ਜਿ਼ਆਦਾ ਬੱਚੇ ਪੈਦਾ ਕਰਨ ਵਾਲੇ’ ਲੋਕਾਂ ਅਤੇ ‘ਘੁਸਪੈਠੀਆਂ’ ਵਿੱਚ ਵੰਡ ਦੇਣਾ ਚਾਹੁੰਦੀ ਹੈ। ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ 2006 ਵਿੱਚ ਦਿੱਤੇ ਇੱਕ ਬਿਆਨ ਦੇ ਹਵਾਲੇ ਨਾਲ ਇਹ ਵੀ ਕਿਹਾ ਕਿ ਦੇਸ਼ ਦੇ ਸਾਧਨਾਂ ਉੱਪਰ ਮੁਸਲਮਾਨਾਂ ਦਾ ਪਹਿਲਾ ਹੱਕ ਦੱਸਿਆ ਜਾ ਰਿਹਾ ਹੈ। ਇਸ ਬਿਆਨ ਨੂੰ ਨਫ਼ਰਤੀ ਭਾਸ਼ਣ ਕਰਾਰ ਦਿੰਦਿਆਂ ‘ਇੰਡੀਆ’ ਗੱਠਜੋੜ ਵਿੱਚ ਸ਼ਾਮਿਲ ਬਹੁਤ ਸਾਰੀਆਂ ਪਾਰਟੀਆਂ ਨੇ ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਫੌਰੀ ਕਾਰਵਾਈ ਕੀਤੀ ਜਾਵੇ। ਕਾਂਗਰਸ ਪਾਰਟੀ ਨੇ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਬਿਆਨ ਵੰਡਪਾਊ ਹੈ ਅਤੇ ਖ਼ਾਸ ਧਾਰਮਿਕ ਭਾਈਚਾਰੇ ਖਿ਼ਲਾਫ਼ ਮੰਦਭਾਵਨਾ ਤੋਂ ਪ੍ਰੇਰਿਤ ਹੈ

: :

OTHER EPISODES


























































































































































































































































































RELATED PODCAST


What's Your Reaction?

Facebook Instagram Youtube Android IOS