28 Jan, World NEWS - Ranjodh Singh -  Radio Haanji

28 Jan, World NEWS - Ranjodh Singh - Radio Haanji

Jan 28, 2025 - 12:17
 0  468  0
Host:-
Ranjodh Singh

Stay informed with Radio Haanji's World News section, where we bring you the latest and most important international stories. From global politics and economic developments to cultural events and groundbreaking innovations, we cover it all. Tune in to stay connected with the world, gain new perspectives, and understand how global events impact your life. Your window to the world starts here, only on Radio Haanji.

ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ (ਡੀਐੱਚਐੱਸ) ਦੇ ਅਧਿਕਾਰੀਆਂ ਨੇ ਗੈਰ-ਕਾਨੂੰਨੀ ਪਰਵਾਸੀਆਂ ਦੀ ਜਾਂਚ ਕਰਨ ਲਈ ਨਿਊਯਾਰਕ ਅਤੇ ਨਿਊ ਜਰਸੀ ਦੇ ਗੁਰਦੁਆਰਿਆਂ ਦਾ ਦੌਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਕਦਮ ਨੇ ਕਈ ਸਿੱਖ ਜਥੇਬੰਦੀਆਂ ਵਿੱਚ ਗਹਿਰੀ ਨਾਰਾਜ਼ਗੀ ਪੈਦਾ ਕਰ ਦਿੱਤੀ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਉਨ੍ਹਾਂ ਦੇ ਧਰਮ ਦੀ ਪਵਿੱਤਰਤਾ ਲਈ ਇੱਕ ਬਹੁਤ ਵੱਡਾ ਖ਼ਤਰਾ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਕੁਝ ਸਿੱਖ ਵੱਖਵਾਦੀ ਅਤੇ ਵੈਧ ਦਸਤਾਵੇਜ਼ਾਂ ਤੋਂ ਬਿਨਾਂ ਰਹਿ ਰਹੇ ਪਰਵਾਸੀ ਨਿਊਯਾਰਕ ਅਤੇ ਨਿਊ ਜਰਸੀ ਦੇ ਗੁਰਦੁਆਰਿਆਂ ਦੀ ਵਰਤੋਂ ਕਰ ਰਹੇ ਹਨ।

ਡੋਨਲਡ ਟਰੰਪ ਦੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਦੇ ਕੁਝ ਘੰਟਿਆਂ ਦੇ ਅੰਦਰ ਹੀ, ਗ੍ਰਹਿ ਸੁਰੱਖਿਆ ਵਿਭਾਗ ਦੇ ਕਾਰਜਕਾਰੀ ਸਕੱਤਰ ਬੈਂਜਾਮਿਨ ਹਫਮੈਨ ਨੇ ਇੱਕ ਨਿਰਦੇਸ਼ ਜਾਰੀ ਕੀਤਾ, ਜਿਸ ਵਿੱਚ ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ (ਆਈਸੀਈ) ਅਤੇ ਕਸਟਮਜ਼ ਤੇ ਸਰਹੱਦੀ ਸੁਰੱਖਿਆ (ਸੀਬੀਪੀ) ਨੂੰ ‘ਸੰਵੇਦਨਸ਼ੀਲ’ ਖੇਤਰਾਂ ਵਿੱਚ ਕਾਨੂੰਨ ਲਾਗੂ ਕਰਨ ਦੀ ਆਗਿਆ ਦਿੱਤੀ ਗਈ। ਇਹ ਨਿਰਦੇਸ਼ ਜੋਅ ਬਾਇਡਨ ਪ੍ਰਸ਼ਾਸਨ ਦੁਆਰਾ ਪਹਿਲਾਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਰੱਦ ਕਰਦਾ ਹੈ, ਜੋ ਇਨ੍ਹਾਂ ਖੇਤਰਾਂ ਵਿੱਚ ਕਾਨੂੰਨ ਲਾਗੂ ਕਰਨ ਵਿੱਚ ਰੁਕਾਵਟਾਂ ਪੈਦਾ ਕਰਦੇ ਸਨ। ਇਨ੍ਹਾਂ ‘ਸੰਵੇਦਨਸ਼ੀਲ’ ਖੇਤਰਾਂ ਵਿੱਚ ਗੁਰਦੁਆਰੇ ਅਤੇ ਚਰਚ ਵਰਗੇ ਧਾਰਮਿਕ ਸਥਾਨ ਵੀ ਸ਼ਾਮਲ ਹਨ।

ਗ੍ਰਹਿ ਸੁਰੱਖਿਆ ਵਿਭਾਗ ਦੇ ਪ੍ਰਵਕਤਾ ਨੇ ਕਿਹਾ, ‘ਹੁਣ ਮੁਲਜ਼ਮ ਗ੍ਰਿਫ਼ਤਾਰੀ ਤੋਂ ਬਚਣ ਲਈ ਅਮਰੀਕਾ ਦੇ ਸਕੂਲਾਂ ਅਤੇ ਚਰਚਾਂ ਵਿੱਚ ਲੁਕ ਨਹੀਂ ਸਕਣਗੇ। ਟਰੰਪ ਪ੍ਰਸ਼ਾਸਨ ਸਾਡੇ ਅਧਿਕਾਰੀਆਂ ਦੇ ਹੱਥ ਨਹੀਂ ਬੰਨ੍ਹੇਗਾ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਅਧਿਕਾਰੀ ਅਜਿਹੇ ਮਾਮਲਿਆਂ ਵਿੱਚ ਆਪਣੇ ਵਿਵੇਕ ਦੀ ਵਰਤੋਂ ਕਰਨਗੇ।’

‘ਸਿੱਖ ਅਮੈਰੀਕਨ ਲੀਗਲ ਡਿਫੈਂਸ ਐਂਡ ਐਜੂਕੇਸ਼ਨ ਫੰਡ’ (ਐੱਸਏਐੱਲਡੀਐੱਫ) ਨੇ ਇੱਕ ਬਿਆਨ ਜਾਰੀ ਕਰਕੇ ‘ਸੰਵੇਦਨਸ਼ੀਲ ਖੇਤਰਾਂ’ ਨੂੰ ਨਿਰਧਾਰਤ ਕਰਨ ਵਾਲੇ ਦਿਸ਼ਾ-ਨਿਰਦੇਸ਼ਾਂ ਨੂੰ ਰੱਦ ਕਰਨ ਦੇ ਹੁਕਮਾਂ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਸੰਸਥਾ ਦੀ ਕਾਰਜਕਾਰੀ ਡਾਇਰੈਕਟਰ ਕਿਰਨ ਕੌਰ ਗਿੱਲ ਨੇ ਕਿਹਾ, ‘ਅਸੀਂ ਗ੍ਰਹਿ ਸੁਰੱਖਿਆ ਵਿਭਾਗ ਦੇ ਸੰਵੇਦਨਸ਼ੀਲ ਖੇਤਰਾਂ ਲਈ ਸੁਰੱਖਿਆ ਖਤਮ ਕਰਨ ਅਤੇ ਫਿਰ ਗੁਰਦੁਆਰਿਆਂ ਵਰਗੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਦੇ ਫੈਸਲੇ ਤੋਂ ਬਹੁਤ ਚਿੰਤਤ ਹਾਂ।’ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰੇ ਸਿਰਫ਼ ਪੂਜਾ ਸਥਾਨ ਨਹੀਂ, ਸਗੋਂ ਇਹ ਮਹੱਤਵਪੂਰਨ ਭਾਈਚਾਰਕ ਕੇਂਦਰ ਵੀ ਹਨ। ਅਜਿਹੀਆਂ ਕਾਰਵਾਈਆਂ ਧਰਮ ਦੀ ਪਵਿੱਤਰਤਾ ਲਈ ਖ਼ਤਰਾ ਹਨ।

What's Your Reaction?

like

dislike

love

funny

angry

sad

wow