
Radio Haanij Afternoon section is dedicated to Indian NEWS and Anayalis with Pritam Singh Rupal
ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ 'ਪੰਜਾਬ ਬੰਦ' ਦੇ ਸੱਦੇ ਨੂੰ ਭਰਵਾਂ ਸਹਿਯੋਗ ਮਿਲਿਆ। ਕਿਸਾਨਾਂ ਨੇ ਸਵੇਰੇ 7 ਵਜੇ ਤੋਂ ਸੂਬੇ ਵਿੱਚ 200 ਤੋਂ ਵੱਧ ਥਾਵਾਂ ’ਤੇ ਡੇਰੇ ਲਾ ਕੇ ਸੜਕਾਂ ਅਤੇ ਰੇਲ ਆਵਾਜਾਈ ਮੁਕੰਮਲ ਤੌਰ ’ਤੇ ਠੱਪ ਕਰ ਦਿੱਤੀ, ਜੋ 9 ਘੰਟੇ ਬਾਅਦ ਸ਼ਾਮ 4 ਵਜੇ ਬਹਾਲ ਕੀਤੀ ਗਈ। ਇਸ ਦੌਰਾਨ ਸਾਰੇ ਬਾਜ਼ਾਰ, ਮੰਡੀਆਂ ਅਤੇ ਨਿੱਜੀ ਖੇਤਰ ਦੇ ਦਫ਼ਤਰ ਬੰਦ ਰਹੇ। ਕਿਸਾਨ ਆਗੂਆਂ ਨੇ ਖੁੱਲ੍ਹੀਆਂ ਦੁਕਾਨਾਂ, ਸਰਕਾਰੀ ਅਤੇ ਨਿੱਜੀ ਦਫ਼ਤਰਾਂ ਨੂੰ ਵੀ ਬੰਦ ਕਰਵਾਇਆ। ਐਮਰਜੈਂਸੀ ਸੇਵਾਵਾਂ ਨੂੰ ਨਾ ਰੋਕਿਆ ਗਿਆ। 'ਪੰਜਾਬ ਬੰਦ' ਵਿੱਚ ਵੱਡੀ ਗਿਣਤੀ ਵਿੱਚ ਵਪਾਰੀ, ਧਾਰਮਿਕ ਸੰਸਥਾਵਾਂ, ਮੁਲਾਜ਼ਮ, ਵਿਦਿਆਰਥੀ, ਟਰਾਂਸਪੋਰਟਰ ਅਤੇ ਹੋਰਨਾਂ ਜਥੇਬੰਦੀਆਂ ਨੇ ਭਰਵਾਂ ਸਹਿਯੋਗ ਦਿੱਤਾ। ਇਸ ਦੌਰਾਨ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਬਜ਼ੁਰਗਾਂ ਅਤੇ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਦ ਤੱਕ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਹੋਰਨਾਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਸੰਘਰਸ਼ ਜਾਰੀ ਰਹੇਗਾ।
What's Your Reaction?






