ਅਕਾਲ ਤਖ਼ਤ ਵੱਲੋਂ ਢੱਡਰੀਆਂ ਵਾਲੇ ਨੂੰ ਮੁਆਫ਼ੀ, ਸਰਨਾ ਅਤੇ ਗੁਰਮੁਖ ਸਿੰਘ ਨੂੰ ਲਗਾਈ ਤਨਖਾਹ
ਅਕਾਲ ਤਖ਼ਤ ਸਾਹਿਬ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਸਵੀਕਾਰ ਕਰਕੇ ਉਨ੍ਹਾਂ ਨੂੰ ਧਰਮ ਪ੍ਰਚਾਰ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਮੀਟਿੰਗ ਵਿੱਚ, ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦੋਸ਼ ਮੁਕਤ ਕੀਤਾ ਗਿਆ, ਜਦਕਿ ਹਰਵਿੰਦਰ ਸਿੰਘ ਸਰਨਾ ਅਤੇ ਗਿਆਨੀ ਗੁਰਮੁਖ ਸਿੰਘ ਨੂੰ ਤਨਖਾਹ ਲਾਈ ਗਈ।

ਅਕਾਲ ਤਖ਼ਤ ਸਾਹਿਬ ਨੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਦੀ ਖਿਮਾ ਯਾਚਨਾ ਸਵੀਕਾਰ ਕਰ ਲਈ ਹੈ ਅਤੇ ਉਨ੍ਹਾਂ ਨੂੰ ਧਰਮ ਪ੍ਰਚਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਮੀਟਿੰਗ ਵਿੱਚ, ਜੋ ਕਿ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਹਾਜ਼ਰ ਸਨ। ਮੀਟਿੰਗ ਦੌਰਾਨ, ਤਖ਼ਤ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦੋਸ਼ ਮੁਕਤ ਕਰ ਦਿੱਤਾ ਗਿਆ, ਜਦਕਿ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਅਤੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਤਨਖਾਹ ਲਾਈ ਗਈ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਯਾਚਨਾ ਕੀਤੀ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਅਤੇ ਉਨ੍ਹਾਂ ਨੂੰ ਧਰਮ ਪ੍ਰਚਾਰ ਦੀ ਇਜਾਜ਼ਤ ਮਿਲ ਗਈ। ਉਨ੍ਹਾਂ ਨੂੰ 501 ਰੁਪਏ ਦੀ ਦੇਗ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੂੰ ਦੋਸ਼ ਮੁਕਤ ਕਰ ਦਿੱਤਾ ਗਿਆ ਹੈ, ਕਿਉਂਕਿ ਉਨ੍ਹਾਂ ਉੱਤੇ ਲੱਗੇ ਦੋਸ਼ ਸਾਬਤ ਨਹੀਂ ਹੋਏ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ 11 ਦਿਨ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕਰਨ ਦੀ ਤਨਖਾਹ ਲਾਈ ਗਈ ਹੈ। ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ 11 ਦਿਨ ਲੰਗਰ ਘਰ ਵਿੱਚ ਸੇਵਾ ਕਰਨ ਅਤੇ ਪਾਠ ਕਰਨ ਦੀ ਤਨਖਾਹ ਲਾਈ ਗਈ ਹੈ।
Akal Takht Sahib has accepted the apology of Sikh preacher Ranjit Singh Dhadrianwale and granted him permission to continue his religious preaching. The meeting, led by acting Jathedar Giani Kuldeep Singh Gargarh, included Jathedar Baba Tek Singh of Takht Sri Damdama Sahib, Granthi Giani Rajdeep Singh of Sri Harmandir Sahib, Granthi Giani Gurbakhshish Singh of Akal Takht Sahib, and Head Granthi Giani Joginder Singh of Takht Sri Kesgarh Sahib. During the meeting, former Jathedar of Takht Patna Sahib, Giani Ranjit Singh Gauhar, was exonerated of charges, while former Delhi Committee President Harvinder Singh Sarna and former Jathedar Giani Gurmukh Singh were assigned religious duties as penance.
Jathedar Kuldeep Singh Gargarh stated that Sant Ranjit Singh Dhadrianwale's apology was accepted, and he was instructed to offer a deg (sacred offering) of ₹501. Giani Ranjit Singh Gauhar was cleared of charges due to lack of evidence. Harvinder Singh Sarna was assigned to recite Japji Sahib and Chaupai Sahib for 11 days, while Giani Gurmukh Singh was instructed to perform service in the langar hall and recite prayers for 11 days.
What's Your Reaction?






