ਅੰਮ੍ਰਿਤਪਾਲ ਸਿੰਘ 'ਤੇ ਤੀਜੀ ਵਾਰ ਐੱਨਐੱਸਏ ਲਾਗੂ ਕਰਨ ਦੇ ਵਿਰੋਧ 'ਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਰੋਸ ਮੁਜ਼ਾਹਰਾ
ਅੰਮ੍ਰਿਤਪਾਲ ਸਿੰਘ 'ਤੇ ਤੀਜੀ ਵਾਰ ਐੱਨਐੱਸਏ ਲਾਗੂ ਕਰਨ ਦੇ ਵਿਰੋਧ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੰਮ੍ਰਿਤਸਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਦੌਰਾਨ ਪਾਰਟੀ ਆਗੂਆਂ ਨੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਅਤੇ ਹੋਰ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਉਨ੍ਹਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਸਮਾਜਿਕ ਸੁਧਾਰ ਲਈ ਉਨ੍ਹਾਂ ਦੇ ਯਤਨਾਂ ਨੂੰ ਰੋਕਣ ਦੀ ਕੋਸ਼ਿਸ਼ ਹੈ।

ਅੰਮ੍ਰਿਤਪਾਲ ਸਿੰਘ, ਜੋ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹਨ ਅਤੇ ਇਸ ਸਮੇਂ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਐੱਨਐੱਸਏ ਤਹਿਤ ਬੰਦ ਹਨ, ਉਨ੍ਹਾਂ 'ਤੇ ਤੀਜੀ ਵਾਰ ਐੱਨਐੱਸਏ ਲਾਗੂ ਕਰਨ ਦੇ ਵਿਰੋਧ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੰਮ੍ਰਿਤਸਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਹ ਮੁਜ਼ਾਹਰਾ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੀਤਾ ਗਿਆ, ਜਿਸ ਵਿੱਚ ਪਾਰਟੀ ਦੇ ਆਬਜ਼ਰਵਰ ਐਡਵੋਕੇਟ ਅਜੈਪਾਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਗਵਰਨਰ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ।
ਮੁਜ਼ਾਹਰੇ ਦੌਰਾਨ ਬੋਲਦੇ ਹੋਏ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਉੱਤੇ ਤੀਜੀ ਵਾਰ ਐੱਨਐੱਸਏ ਲਾਗੂ ਕਰਨਾ ਉਨ੍ਹਾਂ ਦੇ ਨਿੱਜੀ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਹਟਾ ਕੇ ਗੁਰਬਾਣੀ ਅਤੇ ਸਿੱਖੀ ਵੱਲ ਪ੍ਰੇਰਿਤ ਕਰਨ ਲਈ ਅਭਿਆਨ ਚਲਾਇਆ ਸੀ, ਜੋ ਕਿ ਸਮਾਜਿਕ ਸੁਧਾਰ ਵੱਲ ਇੱਕ ਕਦਮ ਸੀ।
ਇਸ ਮੌਕੇ ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਹਿਰਾਸਤ ਵਿੱਚ ਲਏ ਗਏ ਸਾਰੇ ਸਿੱਖ ਨੌਜਵਾਨਾਂ ਅਤੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।
A protest was held in Amritsar by Akali Dal Waris Punjab De against the third imposition of the National Security Act (NSA) on Khadoor Sahib MP Amritpal Singh, who is currently detained in Dibrugarh Jail, Assam. Led by party observer Advocate Ajaypal Singh Dhillon, a memorandum was submitted to the Governor of Punjab through the Deputy Commissioner's office.
During the protest, party leaders stated that the repeated application of NSA on Amritpal Singh violates his personal and constitutional rights. They highlighted his efforts in steering the youth away from drugs towards Gurbani and Sikhism, emphasizing that his initiatives were aimed at social reform.
The protesters also demanded the immediate release of all detained Sikh youths and those who have completed their sentences, asserting that such actions are attempts to suppress voices advocating for societal betterment.
What's Your Reaction?






