ਬਾਬਾ ਸਿੱਦੀਕੀ ਦੀ ਹੱਤਿਆ ਮਾਮਲੇ ਵਿੱਚ ਇੱਕ ਹੋਰ ਗ੍ਰਿਫ਼ਤਾਰੀ, ਗਿਣਤੀ 11 ਹੋਈ
ਪੁਲੀਸ ਵਲੋਂ ਕੀਤੀ ਜਾਂਚ ਦੌਰਾਨ ਮਲਜ਼ਮ ਦੀ ਭੂਮਿਕਾ ਸਾਫ ਹੋਣ ਤੇ ਉਸ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਮੁੰਬਈ ਪੁਲੀਸ ਨੇ ਬਾਬਾ ਸਿੱਦੀਕੀ ਦੀ ਹੱਤਿਆ ਸਬੰਧੀ ਅੱਜ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ਵਿੱਚ ਹੁਣ ਗ੍ਰਿਫ਼ਤਾਰ ਹੋਏ ਲੋਕਾਂ ਦੀ ਗਿਣਤੀ 11 ਤਕ ਪਹੁੰਚ ਗਈ ਹੈ। ਇਸ ਵਾਰ ਗ੍ਰਿਫ਼ਤਾਰ ਕੀਤੇ ਵਿਅਕਤੀ ਦੀ ਪਛਾਣ 29 ਸਾਲਾ ਅਮਿਤ ਹਿਸਾਮਸਿੰਘ ਕੁਮਾਰ ਵਜੋਂ ਕੀਤੀ ਗਈ ਹੈ। ਪੁਲੀਸ ਵਲੋਂ ਕੀਤੀ ਜਾਂਚ ਦੌਰਾਨ ਮਲਜ਼ਮ ਦੀ ਭੂਮਿਕਾ ਸਾਫ ਹੋਣ ਤੇ ਉਸ ਨੂੰ ਹਰਿਆਣਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਅਪਰਾਧ ਵਿੱਚ ਜੁੜੇ ਹੋਰ ਤਿੰਨ ਸ਼ੱਕੀ ਸ਼ੂਟਰਾਂ ਦੇ ਸਨੈਪਚੈਟ ਰਾਹੀਂ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਸੰਪਰਕ ਵਿੱਚ ਹੋਣ ਦੀ ਜਾਣਕਾਰੀ ਮਿਲੀ ਹੈ, ਜੋ ਜੇਲ੍ਹ ਵਿੱਚ ਬੰਦ ਹੈ।