ਬੰਗਲਾਦੇਸ਼ ਵਿੱਚ ਧਾਰਮਿਕ ਤਣਾਅ: ਸ਼ੇਖ ਹਸੀਨਾ ਨੇ ਚਿਨਮਯ ਕ੍ਰਿਸ਼ਨ ਦਾਸ ਦੀ ਗ੍ਰਿਫ਼ਤਾਰੀ ਦਾ ਵਿਰੋਧ ਕੀਤਾ
ਸ਼ੇਖ ਹਸੀਨਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਨਾਤਨ ਧਰਮ ਦੇ ਸਿਖਰਲੇ ਆਗੂ ਨੂੰ ਬੇਇਨਸਾਫੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਨਾਲ, ਉਨ੍ਹਾਂ ਨੇ ਚਟਗਾਓਂ ਵਿੱਚ ਇੱਕ ਮੰਦਰ ਸਾੜੇ ਜਾਣ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਰੇ ਭਾਈਚਾਰਿਆਂ ਦੇ ਲੋਕਾਂ ਦੀ ਧਾਰਮਿਕ ਆਜ਼ਾਦੀ ਅਤੇ ਸੁਰੱਖਿਆ ਯਕੀਨੀ ਬਣਾਈ ਜਾਵੇ।
ਬੰਗਲਾਦੇਸ਼ ਦੀ ਸਾਬਕਾ ਮੁੱਖ ਮੰਤਰੀ ਸ਼ੇਖ ਹਸੀਨਾ ਨੇ ਹਿੰਦੂ ਧਾਰਮਿਕ ਆਗੂ ਚਿਨਮਯ ਕ੍ਰਿਸ਼ਨ ਦਾਸ ਦੀ ਗ੍ਰਿਫ਼ਤਾਰੀ ਦੀ ਕੜੀ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਦਾਸ ਨੂੰ ਇਸ ਹਫਤੇ ਦੇ ਸ਼ੁਰੂ ਵਿੱਚ ਦੇਸ਼ ਧਰੋਹ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੇ ਨਾਲ ਹੀ, ਬੰਗਲਾਦੇਸ਼ ਹਾਈ ਕੋਰਟ ਨੇ ਇਸਕੌਨ ਦੀਆਂ ਸਰਗਰਮੀਆਂ ’ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਸ਼ੇਖ ਹਸੀਨਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਨਾਤਨ ਧਰਮ ਦੇ ਸਿਖਰਲੇ ਆਗੂ ਨੂੰ ਬੇਇਨਸਾਫੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਨਾਲ, ਉਨ੍ਹਾਂ ਨੇ ਚਟਗਾਓਂ ਵਿੱਚ ਇੱਕ ਮੰਦਰ ਸਾੜੇ ਜਾਣ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਰੇ ਭਾਈਚਾਰਿਆਂ ਦੇ ਲੋਕਾਂ ਦੀ ਧਾਰਮਿਕ ਆਜ਼ਾਦੀ ਅਤੇ ਸੁਰੱਖਿਆ ਯਕੀਨੀ ਬਣਾਈ ਜਾਵੇ।
ਬੰਗਲਾਦੇਸ਼ ਹਾਈ ਕੋਰਟ ਨੇ ਇਕ ਵਕੀਲ ਦੀ ਅਰਜ਼ੀ 'ਤੇ ਇਸਕੌਨ ’ਤੇ ਪਾਬੰਦੀ ਲਗਾਉਣ ਤੋਂ ਇਨਕਾਰ ਕਰ ਦਿੱਤਾ। ਵਕੀਲ ਨੇ ਅਖਬਾਰਾਂ ਦੀਆਂ ਕੁਝ ਰਿਪੋਰਟਾਂ ਹਾਈ ਕੋਰਟ ਵਿੱਚ ਪੇਸ਼ ਕੀਤੀਆਂ ਸਨ ਅਤੇ ਸਰਕਾਰ ਤੋਂ ਇਹ ਜਾਣਕਾਰੀ ਮੰਗੀ ਸੀ ਕਿ ਇਸਕੌਨ ਦੀਆਂ ਸਰਗਰਮੀਆਂ ’ਤੇ ਕਿਹੜੇ ਕਦਮ ਚੁੱਕੇ ਗਏ ਹਨ।
ਵਧੀਕ ਅਟਾਰਨੀ ਜਨਰਲ ਅਨੀਕ ਆਰ ਹੱਕ ਅਤੇ ਡਿਪਟੀ ਅਟਾਰਨੀ ਜਨਰਲ ਅਸਦ-ਉਦ-ਦੀਨ ਨੇ ਦੱਸਿਆ ਕਿ ਇਸਕੌਨ ਅਤੇ ਹੱਤਿਆ ਨਾਲ ਸਬੰਧਤ ਤਿੰਨ ਕੇਸ ਦਰਜ ਕੀਤੇ ਗਏ ਹਨ ਅਤੇ 33 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ।