0447171674 | 0447171674 , 0393560344 | info@haanji.com.au

ਭਾਰਤ ਭੂਸ਼ਣ ਆਸ਼ੂ ਦੀ ਈਡੀ ਵੱਲੋਂ ਪੁੱਛਗਿੱਛ ਦੇ ਬਾਅਦ ਹੋਈ ਗ੍ਰਿਫ਼ਤਾਰੀ - Radio Haanji

ਸੂਤਰਾਂ ਮੁਤਾਬਕ, ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਸਵੇਰੇ ਆਪਣੇ ਜਲੰਧਰ ਦਫ਼ਤਰ ਵਿੱਚ ਤਲਬ ਕੀਤਾ ਸੀ, ਜਿੱਥੇ ਈਡੀ ਵੱਲੋਂ ਦਿਨ ਭਰ ਪੁੱਛਗਿੱਛ ਕੀਤੀ ਗਈ। ਇੰਨਕੁਇਰੀ ਤੋਂ ਬਾਅਦ, ਆਸ਼ੂ ਦੇ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਗਈ ਅਤੇ ਉਸੇ ਸਮੇਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਭਾਰਤ ਭੂਸ਼ਣ ਆਸ਼ੂ ਦੀ ਈਡੀ ਵੱਲੋਂ ਪੁੱਛਗਿੱਛ ਦੇ ਬਾਅਦ ਹੋਈ ਗ੍ਰਿਫ਼ਤਾਰੀ - Radio Haanji
Bharat Bhushan Ashu Arrested By ED

ਲੁਧਿਆਣਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਲਗਭਗ 9 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ 2000 ਕਰੋੜ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਜੁੜੀ ਹੈ। ਪੁੱਛਗਿੱਛ ਦੇ ਬਾਅਦ, ਈਡੀ ਨੇ ਉਨ੍ਹਾਂ ਨੂੰ ਮੈਡੀਕਲ ਚੈੱਕਅੱਪ ਲਈ ਸਿਵਲ ਹਸਪਤਾਲ ਲੈ ਜਾਣ ਦਾ ਫੈਸਲਾ ਕੀਤਾ ਹੈ।

ਸੂਤਰਾਂ ਮੁਤਾਬਕ, ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਸਵੇਰੇ ਆਪਣੇ ਜਲੰਧਰ ਦਫ਼ਤਰ ਵਿੱਚ ਤਲਬ ਕੀਤਾ ਸੀ, ਜਿੱਥੇ ਈਡੀ ਵੱਲੋਂ ਦਿਨ ਭਰ ਪੁੱਛਗਿੱਛ ਕੀਤੀ ਗਈ। ਇੰਨਕੁਇਰੀ ਤੋਂ ਬਾਅਦ, ਆਸ਼ੂ ਦੇ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਗਈ ਅਤੇ ਉਸੇ ਸਮੇਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਗ੍ਰਿਫ਼ਤਾਰੀ ਤੋਂ ਬਾਅਦ, ਜਲੰਧਰ ਦੇ ਸਾਬਕਾ MLA ਰਾਜਿੰਦਰ ਬੇਰੀ ਈਡੀ ਦਫ਼ਤਰ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦੇ ਨਜ਼ਰ ਆਏ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪਹਿਲਾਂ ਵਿਜੀਲੈਂਸ ਵੱਲੋਂ ਅਤੇ ਹੁਣ ਈਡੀ ਵੱਲੋਂ ਆਸ਼ੂ ਨੂੰ ਬਿਨ੍ਹਾਂ ਕਿਸੇ ਪੱਕੇ ਸਬੂਤ ਦੇ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਾਰਟੀ ਵੱਲੋਂ ਹੁਕਮ ਮਿਲਿਆ, ਤਾਂ ਉਹ ਈਡੀ ਦਫ਼ਤਰ ਦੇ ਬਾਹਰ ਧਰਨਾ ਵੀ ਲਗਾ ਸਕਦੇ ਹਨ।

ਇਸ ਮਾਮਲੇ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਭਾਰਤ ਭੂਸ਼ਣ ਆਸ਼ੂ, ਜਦੋਂ ਸਿਵਲ ਸਪਲਾਈ ਦੇ ਮੰਤਰੀ ਸਨ, ਤਾਂ ਉਨ੍ਹਾਂ ਉੱਤੇ 2000 ਕਰੋੜ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਬੇਨਿਯਮੀਆਂ ਦੇ ਦੋਸ਼ ਲੱਗੇ ਸਨ। ਇਸ ਟੈਂਡਰ ਘੁਟਾਲੇ ਦੌਰਾਨ ਬਹੁਤ ਸਾਰੀਆਂ ਜਾਲਸਾਜੀਆਂ ਸਾਹਮਣੇ ਆਈਆਂ ਸਨ। ਅੱਗੇ ਚੱਲਕੇ, ਇੰਨਵੈਸਟਿਗੇਸ਼ਨ ਦੌਰਾਨ ਈਡੀ ਨੂੰ 1.5 ਕਰੋੜ ਰੁਪਏ ਦੀ ਜਾਇਦਾਦ ਅਤੇ 30 ਲੱਖ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ।

ਇਹ ਮਾਮਲਾ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਦੁਆਰਾ ਉੱਠਾਇਆ ਗਿਆ ਸੀ, ਜਿਸ ਵਿੱਚ ਬਾਅਦ ਵਿੱਚ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਗਿਆ। ਇਸ ਦੇ ਬਾਅਦ, ਈਡੀ ਨੇ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਹਾਸਲ ਕਰਕੇ ਆਪਣੇ ਪੱਧਰ 'ਤੇ ਜਾਂਚ ਸ਼ੁਰੂ ਕੀਤੀ। ਆਖਰ ਵਿੱਚ, ਅੱਜ ਈਡੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਤਲਬ ਕੀਤਾ।

Facebook Instagram Youtube Android IOS