ਕੋਲੰਬੀਆ 'ਚ ਬੰਬ ਧਮਾਕੇ ਨਾਲ ਉਡਾਈ ਬੱਸ: 5 ਬੱਚਿਆਂ ਸਮੇਤ 13 ਲੋਕਾਂ ਦੀ ਮੌਤ, 38 ਜ਼ਖਮੀ
ਕੋਲੰਬੀਆ ਵਿੱਚ ਇੱਕ ਭਿਆਨਕ ਬੰਬ ਧਮਾਕੇ ਦੌਰਾਨ ਇੱਕ ਯਾਤਰੀ ਬੱਸ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ 5 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਹਮਲੇ ਵਿੱਚ 38 ਹੋਰ ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਸਥਾਨਕ ਹਸਪਤਾਲਾਂ ਵਿੱਚ ਚੱਲ ਰਿਹਾ ਹੈ।
ਦੱਖਣੀ ਅਮਰੀਕੀ ਦੇਸ਼ ਕੋਲੰਬੀਆ ਤੋਂ ਇੱਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਸ਼ਕਤੀਸ਼ਾਲੀ ਬੰਬ ਧਮਾਕੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਜਾਣਕਾਰੀ ਮੁਤਾਬਕ ਹਮਲਾਵਰਾਂ ਨੇ ਸੜਕ 'ਤੇ ਜਾ ਰਹੀ ਇਕ ਯਾਤਰੀ ਬੱਸ ਨੂੰ ਬੰਬ ਨਾਲ ਉਡਾ ਦਿੱਤਾ। ਇਸ ਦਰਦਨਾਕ ਹਾਦਸੇ ਵਿੱਚ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ 5 ਬੱਚੇ ਵੀ ਸ਼ਾਮਲ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਬੱਸ ਪੂਰੀ ਤਰ੍ਹਾਂ ਤਬਾਹ ਹੋ ਗਈ ਅਤੇ ਉਸ ਦੇ ਪਰਖੱਚੇ ਉੱਡ ਗਏ।
ਇਸ ਘਟਨਾ ਵਿੱਚ 38 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਬਚਾਅ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ ਅਤੇ ਤੁਰੰਤ ਹਸਪਤਾਲ ਪਹੁੰਚਾਇਆ। ਡਾਕਟਰਾਂ ਅਨੁਸਾਰ ਕਈ ਜ਼ਖਮੀਆਂ ਦੀ ਹਾਲਤ ਬੇਹੱਦ ਨਾਜ਼ੁਕ ਬਣੀ ਹੋਈ ਹੈ, ਜਿਸ ਕਾਰਨ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਧਮਾਕੇ ਕਾਰਨ ਨੇੜੇ ਖੜ੍ਹੀਆਂ ਹੋਰ ਗੱਡੀਆਂ ਨੂੰ ਵੀ ਨੁਕਸਾਨ ਪਹੁੰਚਿਆ ਹੈ।
ਸਥਾਨਕ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿੱਚ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਸ ਹਮਲੇ ਪਿੱਛੇ ਇਲਾਕੇ ਵਿੱਚ ਸਰਗਰਮ ਕੋਈ ਬਾਗੀ ਗੁੱਟ ਹੋ ਸਕਦਾ ਹੈ। ਕੋਲੰਬੀਆ ਦੇ ਰਾਸ਼ਟਰਪਤੀ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਨੇ ਸੁਰੱਖਿਆ ਏਜੰਸੀਆਂ ਨੂੰ ਹੁਕਮ ਦਿੱਤੇ ਹਨ ਕਿ ਇਸ ਘਿਨਾਉਣੇ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
What's Your Reaction?

