ਡੱਲੇਵਾਲ ਦੀ ਗ੍ਰਿਫ਼ਤਾਰੀ: ਭਗਵੰਤ ਮਾਨ ਸਰਕਾਰ ਤੇ ਦੋਸ਼, ਰਵਨੀਤ ਬਿੱਟੂ ਦਾ ਬਿਆਨ
ਬਿੱਟੂ ਨੇ ਕਿਹਾ ਕਿ ਡੱਲੇਵਾਲ ਦੀ ਨਜ਼ਰਬੰਦੀ ਸੂਬਾ ਪੁਲੀਸ ਵੱਲੋਂ ਕੀਤੀ ਗਈ ਹੈ, ਜਿਸ ਨਾਲ ਕੇਂਦਰ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਦੀ ਹੈ ਅਤੇ ਅਜਿਹੇ ਕਦਮਾਂ ਵਿੱਚ ਸ਼ਾਮਲ ਨਹੀਂ ਹੁੰਦੀ।
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫ਼ਤਾਰੀ ਮਾਮਲੇ ਨੇ ਸਿਆਸੀ ਤਾਪਮਾਨ ਵਧਾ ਦਿੱਤਾ ਹੈ। ਖਨੌਰੀ ਸਰਹੱਦੀ ਪੁਆਇੰਟ ਤੋਂ ਪੁਲੀਸ ਵੱਲੋਂ ਡੱਲੇਵਾਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਕਿ ਇਹ ਗ੍ਰਿਫ਼ਤਾਰੀ ਭਗਵੰਤ ਮਾਨ ਸਰਕਾਰ ਦੇ ਰਚੇ ਗਏ ਸਾਜ਼ਿਸ਼ ਦਾ ਹਿੱਸਾ ਹੈ।
ਬਿੱਟੂ ਨੇ ਕਿਹਾ ਕਿ ਡੱਲੇਵਾਲ ਦੀ ਨਜ਼ਰਬੰਦੀ ਸੂਬਾ ਪੁਲੀਸ ਵੱਲੋਂ ਕੀਤੀ ਗਈ ਹੈ, ਜਿਸ ਨਾਲ ਕੇਂਦਰ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਲਈ ਕੰਮ ਕਰਦੀ ਹੈ ਅਤੇ ਅਜਿਹੇ ਕਦਮਾਂ ਵਿੱਚ ਸ਼ਾਮਲ ਨਹੀਂ ਹੁੰਦੀ।
ਡੱਲੇਵਾਲ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਉਹ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਕਿਸਾਨ ਮੰਗਾਂ ਲਈ ਮੰਗਲਵਾਰ ਤੋਂ ਮਰਨ ਵਰਤ ਸ਼ੁਰੂ ਕਰਨਗੇ। ਉਨ੍ਹਾਂ ਜ਼ਿਕਰ ਕੀਤਾ ਸੀ ਕਿ ਉਹ ਕਿਸਾਨਾਂ ਦੇ ਹੱਕ ਲਈ ਆਪਣੀ ਜਾਨ ਦੇਣ ਲਈ ਵੀ ਤਿਆਰ ਹਨ।
ਤਿਆਰੀਆਂ ਵਿਚ ਲਗੇ ਡੱਲੇਵਾਲ ਨੂੰ ਪੁਲੀਸ ਨੇ ਤੜਕੇ ਹੀ ਮੌਕੇ ਤੋਂ ਜ਼ਬਰਦਸਤੀ ਹਟਾ ਦਿੱਤਾ। ਇਸ ਘਟਨਾ ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਖ਼ਤ ਪ੍ਰਤੀਕ੍ਰਿਆ ਦਿੰਦਿਆਂ ਡੱਲੇਵਾਲ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।