ਡੇਰਾ ਮੁਖੀ ਨੂੰ ਸਖ਼ਤ ਸ਼ਰਤਾਂ ਸਹਿਤ ਮਿਲੀ ਪੈਰੋਲ - Radio Haanji
ਚੋਣ ਕਮਿਸ਼ਨ ਵੱਲੋਂ ਤਿੰਨ ਮੁੱਖ ਸ਼ਰਤਾਂ ਲਗਾਈਆਂ ਗਈਆਂ ਹਨ। ਪਹਿਲੀ, ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਹਰਿਆਣਾ ਰਾਜ ਵਿੱਚ ਨਹੀਂ ਰਹੇਗਾ। ਦੂਜੀ, ਉਹ ਕਿਸੇ ਵੀ ਰਾਜਸੀ ਕਾਰਜ ਵਿੱਚ ਭਾਗ ਨਹੀਂ ਲਵੇਗਾ। ਤੀਜੀ, ਸੋਸ਼ਲ ਮੀਡੀਆ ਦੁਆਰਾ ਪ੍ਰਚਾਰ ਕਰਨ ਤੋਂ ਵੀ ਰੋਕਿਆ ਜਾਵੇਗਾ।
ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਹਰਿਆਣਾ ਸਰਕਾਰ ਨੇ ਪੈਰੋਲ ਜਾਰੀ ਕਰ ਦਿੱਤੀ ਹੈ। ਇਹ ਪੈਰੋਲ ਕੁਝ ਸਖ਼ਤ ਸ਼ਰਤਾਂ ਦੇ ਅਧੀਨ ਦਿੱਤੀ ਗਈ ਹੈ। ਇਸ ਮਿਆਦ ਦੌਰਾਨ, ਡੇਰਾ ਮੁਖੀ ਨੂੰ ਕਿਸੇ ਵੀ ਰਾਜਸੀ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਜਾਂ ਸੋਸ਼ਲ ਮੀਡੀਆ ਰਾਹੀਂ ਸਹਾਇਤਾ ਕਰਨ ਦੀ ਆਜ਼ਾਦੀ ਨਹੀਂ ਮਿਲੇਗੀ। ਪਹਿਲਾਂ ਵੀ, ਗੁਰਮੀਤ ਰਾਮ ਰਹੀਮ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੀਹ ਦਿਨਾਂ ਲਈ ਪੈਰੋਲ ਦੀ ਮੰਗ ਕੀਤੀ ਸੀ, ਜਿਸਨੂੰ ਚੋਣ ਕਮਿਸ਼ਨ ਵੱਲੋਂ ਵਿਚਾਰਿਆ ਗਿਆ ਸੀ। ਹੁਣ ਚੋਣ ਕਮਿਸ਼ਨ ਨੇ ਸ਼ਰਤਾਂ ਸਹਿਤ ਪੈਰੋਲ ਦੀ ਮਨਜ਼ੂਰੀ ਦਿੱਤੀ ਹੈ। ਇਹ ਵੀ ਯਾਦ ਰਹੇ ਕਿ ਗੁਰਮੀਤ ਰਾਮ ਰਹੀਮ ਜਬਰ ਜਨਾਹ ਦੇ ਮਾਮਲੇ ਵਿਚ ਸਜ਼ਾ ਕੱਟ ਰਿਹਾ ਹੈ।
ਚੋਣ ਕਮਿਸ਼ਨ ਵੱਲੋਂ ਤਿੰਨ ਮੁੱਖ ਸ਼ਰਤਾਂ ਲਗਾਈਆਂ ਗਈਆਂ ਹਨ। ਪਹਿਲੀ, ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਹਰਿਆਣਾ ਰਾਜ ਵਿੱਚ ਨਹੀਂ ਰਹੇਗਾ। ਦੂਜੀ, ਉਹ ਕਿਸੇ ਵੀ ਰਾਜਸੀ ਕਾਰਜ ਵਿੱਚ ਭਾਗ ਨਹੀਂ ਲਵੇਗਾ। ਤੀਜੀ, ਸੋਸ਼ਲ ਮੀਡੀਆ ਦੁਆਰਾ ਪ੍ਰਚਾਰ ਕਰਨ ਤੋਂ ਵੀ ਰੋਕਿਆ ਜਾਵੇਗਾ। ਚੋਣ ਕਮਿਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਇਹਨਾਂ ਸ਼ਰਤਾਂ ਵਿੱਚੋਂ ਕਿਸੇ ਦਾ ਉਲੰਘਣ ਹੁੰਦਾ ਹੈ ਤਾਂ ਪੈਰੋਲ ਫੌਰੀ ਤੌਰ 'ਤੇ ਰੱਦ ਕਰ ਦਿੱਤੀ ਜਾਵੇਗੀ। ਇਸ ਸਬੰਧੀ, ਹਰਿਆਣਾ ਵਿਧਾਨ ਸਭਾ ਚੋਣਾਂ 5 ਅਕਤੂਬਰ ਨੂੰ ਹੋਣੀਆਂ ਹਨ ਅਤੇ ਨਤੀਜੇ 8 ਅਕਤੂਬਰ ਨੂੰ ਆਉਣਗੇ। ਇਹ ਗੱਲ ਵੀ ਦਿਲਚਸਪ ਹੈ ਕਿ ਡੇਰਾ ਮੁਖੀ ਦੀ ਕਈ ਹਲਕਿਆਂ ਵਿੱਚ ਭਾਰੀ ਪਕੜ ਹੈ।