ਪੰਜਾਬ 'ਚ 15 ਅਕਤੂਬਰ ਨੂੰ ਪੰਚਾਇਤ ਚੋਣਾਂ ਹੋਣਗੀਆਂ, ਅੱਜ ਤੋਂ ਚੋਣ ਜ਼ਾਬਤਾ ਲਾਗੂ - Radio Haanji
ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਪੰਚਾਇਤ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ। ਨਾਮਜ਼ਦਗੀਆਂ ਦਾ ਦਾਖਲ ਕਰਨ ਦਾ ਅਮਲ 27 ਸਤੰਬਰ ਨੂੰ ਸਵੇਰੇ 11 ਵਜੇ ਤੋਂ ਤਿੰਨ ਵਜੇ ਤੱਕ ਸ਼ੁਰੂ ਹੋਵੇਗਾ, ਅਤੇ ਉਮੀਦਵਾਰ 4 ਅਕਤੂਬਰ ਤੱਕ ਆਪਣੇ ਕਾਗ਼ਜ਼ੀ ਦਸਤਾਵੇਜ਼ ਜਮ੍ਹਾਂ ਕਰਵਾ ਸਕਣਗੇ।
ਪੰਜਾਬ ਵਿੱਚ ਪੰਚਾਇਤ ਚੋਣਾਂ 15 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ ਅਤੇ ਅੱਜ ਤੋਂ ਸੂਬੇ ਭਰ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਵੋਟਾਂ ਦੀ ਗਿਣਤੀ ਚੋਣਾਂ ਵਾਲੇ ਦਿਨ ਸ਼ਾਮ ਨੂੰ ਹੀ ਕੀਤੀ ਜਾਵੇਗੀ। ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਚਲੂ ਰਹੇਗੀ। ਚੋਣਾਂ ਦੇ ਐਲਾਨ ਨਾਲ ਸੂਬੇ ਵਿਚ ਸਿਆਸੀ ਗਤੀਵਿਧੀਆਂ ਨੂੰ ਤੇਜ਼ੀ ਮਿਲੀ ਹੈ, ਕਿਉਂਕਿ ਇਹ ਪਹਿਲੀ ਵਾਰ ਹੈ ਕਿ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਪੰਚਾਇਤ ਚੋਣਾਂ ਹੋ ਰਹੀਆਂ ਹਨ। ਚੋਣ ਜ਼ਾਬਤੇ ਦੇ ਲਾਗੂ ਹੋਣ ਨਾਲ ਪੇਂਡੂ ਵਿਕਾਸ ਦੇ ਨਵੇਂ ਕੰਮ ਅਸਥਾਈ ਤੌਰ 'ਤੇ ਰੁਕ ਗਏ ਹਨ।
ਪੰਜਾਬ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਪੰਚਾਇਤ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ। ਨਾਮਜ਼ਦਗੀਆਂ ਦਾ ਦਾਖਲ ਕਰਨ ਦਾ ਅਮਲ 27 ਸਤੰਬਰ ਨੂੰ ਸਵੇਰੇ 11 ਵਜੇ ਤੋਂ ਤਿੰਨ ਵਜੇ ਤੱਕ ਸ਼ੁਰੂ ਹੋਵੇਗਾ, ਅਤੇ ਉਮੀਦਵਾਰ 4 ਅਕਤੂਬਰ ਤੱਕ ਆਪਣੇ ਕਾਗ਼ਜ਼ੀ ਦਸਤਾਵੇਜ਼ ਜਮ੍ਹਾਂ ਕਰਵਾ ਸਕਣਗੇ। 28 ਸਤੰਬਰ ਨੂੰ ਛੁੱਟੀ ਹੋਣ ਕਰਕੇ ਕੋਈ ਨਾਮਜ਼ਦਗੀ ਪੱਤਰ ਨਹੀਂ ਲਏ ਜਾਣਗੇ। 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ ਹੋਵੇਗੀ, ਜਦਕਿ ਉਮੀਦਵਾਰ 7 ਅਕਤੂਬਰ ਤੱਕ ਦੁਪਹਿਰ 3 ਵਜੇ ਤੱਕ ਆਪਣੇ ਕਾਗ਼ਜ਼ ਵਾਪਸ ਲੈ ਸਕਣਗੇ।