ਸ੍ਰੀ ਅਕਾਲ ਤਖ਼ਤ 'ਤੇ ਤਨਖਾਹੀਆ ਮਾਮਲੇ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ
ਇਸ ਮਾਮਲੇ ਵਿੱਚ 2007 ਤੋਂ 2017 ਦੇ ਦਰਮਿਆਨ ਅਕਾਲੀ ਸਰਕਾਰ ਵਿੱਚ ਸ਼ਾਮਲ 17 ਕੈਬਨਿਟ ਮੰਤਰੀਆਂ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ, ਅਤੇ ਅੰਤਰਿੰਗ ਕਮੇਟੀ ਦੇ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣ ਲਈ ਸੱਦਿਆ ਗਿਆ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਇਸ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ ਹੈ।
ਸ੍ਰੀ ਅਕਾਲ ਤਖ਼ਤ ਵਿਖੇ ਤਨਖਾਹੀਆ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 2 ਦਸੰਬਰ ਨੂੰ ਹੋਵੇਗੀ। ਇਸ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਤਨਖਾਹ ਲਗਾਉਣ ਬਾਰੇ ਵਿਚਾਰ ਕੀਤਾ ਜਾਵੇਗਾ।
ਇਸ ਮਾਮਲੇ ਵਿੱਚ 2007 ਤੋਂ 2017 ਦੇ ਦਰਮਿਆਨ ਅਕਾਲੀ ਸਰਕਾਰ ਵਿੱਚ ਸ਼ਾਮਲ 17 ਕੈਬਨਿਟ ਮੰਤਰੀਆਂ, ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ, ਅਤੇ ਅੰਤਰਿੰਗ ਕਮੇਟੀ ਦੇ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋਣ ਲਈ ਸੱਦਿਆ ਗਿਆ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਇਸ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਲਗਭਗ 50 ਅਕਾਲੀ ਆਗੂ ਅਕਾਲ ਤਖ਼ਤ ਵਿਖੇ ਪੇਸ਼ ਹੋਣਗੇ। ਸਿੱਖ ਜਗਤ ਦੀਆਂ ਨਜ਼ਰਾਂ ਇਸ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ, ਜਿਸ ਵਿੱਚ ਧਾਰਮਿਕ ਸਿੱਧਾਂਤਾਂ ਦੇ ਅਧਾਰ ’ਤੇ ਅਗਲੇ ਕਦਮ ਲਈ ਫ਼ੈਸਲਾ ਲਿਆ ਜਾਵੇਗਾ।
The Five Singh Sahibans will convene a meeting at Sri Akal Takht on December 2 to deliberate on the Tankhaiya issue. The meeting is expected to address the imposition of religious or political sanctions against Sukhbir Singh Badal and other leaders of the Shiromani Akali Dal.
In this regard, ministers who served in the Akali government between 2007 and 2017, members of the core committee, and the interim committee of the Shiromani Akali Dal have been summoned to Sri Akal Takht. BJP leader Manjinder Singh Sirsa has also been included in this matter.
According to the information, approximately 50 Akali leaders are expected to appear before the Akal Takht. The Sikh community is closely watching this meeting, where decisions based on religious principles will determine the next course of action.