ਐਡਿਲੇਡ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ 'ਚ ਲੱਗੀ ਅੱਗ, ਪਾਵਨ ਸਰੂਪਾਂ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ
ਆਸਟ੍ਰੇਲੀਆ ਦੇ ਐਡਿਲੇਡ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਦੌਰਾਨ ਗੁਰਦੁਆਰਾ ਸਾਹਿਬ ਵਿੱਚ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ, ਜਦਕਿ ਸਥਾਨਕ ਪੁਲੀਸ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਆਸਟ੍ਰੇਲੀਆ ਦੇ ਸ਼ਹਿਰ ਐਡਿਲੇਡ ਤੋਂ ਇੱਕ ਬਹੁਰ ਦੁਖਦ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਥਿਤ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ਵਿੱਚ ਅਚਾਨਕ ਅੱਗ ਲੱਗ ਗਈ। ਇਸ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਸੰਗਤ ਅਤੇ ਸਥਾਨਕ ਸਿੱਖ ਭਾਈਚਾਰੇ ਵਿੱਚ ਚਿੰਤਾ ਦੀ ਲਹਿਰ ਦੌੜ ਗਈ ਹੈ, ਕਿਉਂਕਿ ਗੁਰਦੁਆਰਾ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਥਾਨਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਇਮਰਜੈਂਸੀ ਸੇਵਾਵਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕੀਤੀ। ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ, ਪਰ ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਇਮਾਰਤ ਅਤੇ ਅੰਦਰਲੇ ਹਿੱਸੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਸਿੱਖ ਸੰਗਤ ਅਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਵੀ ਮੌਕੇ 'ਤੇ ਪਹੁੰਚ ਕੇ ਪਾਵਨ ਸਰੂਪਾਂ ਦੀ ਸੰਭਾਲ ਅਤੇ ਸੁਰੱਖਿਆ ਵਿੱਚ ਜੁੱਟ ਗਏ।
ਆਸਟ੍ਰੇਲੀਆਈ ਪੁਲੀਸ ਅਤੇ ਜਾਂਚ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਇਹ ਦੇਖਿਆ ਜਾ ਰਿਹਾ ਹੈ ਕਿ ਇਹ ਕੋਈ ਤਕਨੀਕੀ ਖਾਮੀ (ਸ਼ਾਰਟ ਸਰਕਟ) ਸੀ ਜਾਂ ਕਿਸੇ ਦੀ ਸ਼ਰਾਰਤ। ਸਥਾਨਕ ਪ੍ਰਸ਼ਾਸਨ ਨੇ ਭਰੋਸਾ ਦਿੱਤਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਸਹੀ ਤੱਥ ਸਾਹਮਣੇ ਲਿਆਂਦੇ ਜਾਣਗੇ।
What's Your Reaction?