ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ਼ੁਰੂ
ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਦਿੱਲੀ ਤੋਂ ਸ਼ੁਰੂ ਕਰੇਗੀ। ਇਹ ਸਮਾਗਮ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਰਤਨ ਦਰਬਾਰ, ਨਗਰ ਕੀਰਤਨ ਅਤੇ ਲਾਈਟ ਐਂਡ ਸਾਊਂਡ ਸ਼ੋਅ ਨਾਲ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿੱਚ ਜਾਰੀ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦੇਣਗੇ।

ਪੰਜਾਬ ਸਰਕਾਰ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਪੰਜਾਬ ਭਵਨ ਵਿੱਚ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੋਗੋ ਵੀ ਜਾਰੀ ਕੀਤਾ ਗਿਆ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਤਰੁਣਪ�ਰੀਤ ਸਿੰਘ ਸੌਂਦ ਅਤੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਨੇ ਪੂਰੇ ਮਹੀਨੇ ਚੱਲਣ ਵਾਲੇ ਸਮਾਗਮਾਂ ਦੀ ਯੋਜਨਾ ਤਿਆਰ ਕੀਤੀ ਹੈ।
ਇਹ ਸਮਾਗਮ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਦਿੱਲੀ ਵਿਖੇ ਸ਼ੁਰੂ ਹੋਣਗੇ, ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਰੇ ਕੈਬਨਿਟ ਮੰਤਰੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਸ਼ਰਧਾ ਨਾਲ ਨਤਮਸਤਕ ਹੋਣਗੀਆਂ। ਉਸੇ ਦਿਨ ਸ਼ਾਮ ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ਤੋਂ ਬਾਅਦ, 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ, ਜਿਨ੍ਹਾਂ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ। ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ ਸ਼ਹਿਰਾਂ ਅਤੇ ਨਗਰਾਂ ਵਿੱਚ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ।
18 ਨਵੰਬਰ ਨੂੰ ਸ੍ਰੀਨਗਰ (ਜੰਮੂ-ਕਸ਼ਮੀਰ) ਵਿੱਚ ਕੀਰਤਨ ਦਰਬਾਰ ਹੋਵੇਗਾ। ਅਗਲੇ ਦਿਨ, 19 ਨਵੰਬਰ ਨੂੰ, ਸ੍ਰੀਨਗਰ ਤੋਂ ਨਗਰ ਕੀਰਤਨ ਸ਼ੁਰੂ ਹੋਵੇਗਾ, ਜੋ 20 ਨਵੰਬਰ ਨੂੰ ਪਠਾਨਕੋਟ ਅਤੇ 21 ਨਵੰਬਰ ਨੂੰ ਹੁਸ਼ਿਆਰਪੁਰ ਵਿੱਚ ਵਿਸ਼ਰਾਮ ਕਰੇਗਾ। ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਪੂਰਨ ਹੋਵੇਗਾ। ਇਸੇ ਦੌਰਾਨ, 20 ਨਵੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫਰੀਦਕੋਟ ਅਤੇ ਗੁਰਦਾਸਪੁਰ ਤੋਂ ਵੀ ਤਿੰਨ ਨਗਰ ਕੀਰਤਨ ਸਜਾਏ ਜਾਣਗੇ, ਜੋ ਸਾਰੇ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਮਿਲਣਗੇ।
ਸ੍ਰੀ ਆਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਵਿਸ਼ਾਲ ਸਮਾਗਮ ਕਰਵਾਏ ਜਾਣਗੇ। ਸ਼ਰਧਾਲੂਆਂ ਦੇ ਠਹਿਰਨ ਲਈ ‘ਚੱਕ ਨਾਨਕੀ’ ਨਾਮ ਦੀ ਟੈਂਟ ਸਿਟੀ ਬਣਾਈ ਜਾਵੇਗੀ, ਜਿਸ ਵਿੱਚ 15 ਹਜ਼ਾਰ ਸੰਗਤ ਦੇ ਰਹਿਣ ਦੀ ਵਿਵਸਥਾ ਹੋਵੇਗੀ। ਸਰਬ ਧਰਮ ਸੰਮੇਲਨ, ਪ੍ਰਦਰਸ਼ਨੀ ਅਤੇ ਡਰੋਨ ਸ਼ੋਅ ਵੀ ਆਯੋਜਿਤ ਕੀਤੇ ਜਾਣਗੇ। 24 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਵੇਗਾ। 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ਼ੁਰੂ ਹੋਏ ਸਮਾਗਮ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਮਾਪਤ ਹੋਣਗੇ।
ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣਗੇ। ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਸਮਾਗਮਾਂ ਦਾ ਵਿਸਤ੍ਰਿਤ ਪ੍ਰੋਗਰਾਮ ਸਾਂਝਾ ਕਰਨਗੇ ਅਤੇ ਉਨ੍ਹਾਂ ਨੂੰ ਸਹੂਲਤ ਅਨੁਸਾਰ ਸ਼ਾਮਲ ਹੋਣ ਦੀ ਅਪੀਲ ਕਰਨਗੇ। ਇਸ ਮੌਕੇ ਦਿੱਲੀ ਦੇ ਤਿਲਕ ਨਗਰ ਦੇ ਵਿਧਾਇਕ ਜਰਨੈਲ ਸਿੰਘ ਅਤੇ ਸੈਰ-ਸਪਾਟਾ ਵਿਭਾਗ ਦੇ ਸਕੱਤਰ ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।
The Punjab government has decided to commence a series of events dedicated to the 350th martyrdom anniversary of the ninth Guru, Sri Guru Teg Bahadur Ji, with prayers at the historic Gurdwara Sis Ganj Sahib in Delhi on October 25. On this occasion, a logo dedicated to the martyrdom anniversary was also released at Punjab Bhawan. Punjab Education Minister Harjot Singh Bains, Tourism and Cultural Affairs Minister Tarunpreet Singh Sond, and department advisor Deepak Bali told reporters that the government has planned month-long events to mark the occasion.
The events will begin on October 25 at Gurdwara Sis Ganj Sahib in Delhi, where Chief Minister Bhagwant Singh Mann, all cabinet ministers, and other prominent personalities will pay their respects. On the evening of October 25, a Kirtan Darbar will be held at Gurdwara Rakab Ganj Sahib. From November 1 to 18, light and sound shows will be organized across all districts of Punjab, showcasing the life and philosophy of Guru Teg Bahadur Ji. Kirtan Darbars will also be held in cities and towns blessed by Guru Sahib’s presence.
On November 18, a Kirtan Darbar will be held in Srinagar (Jammu and Kashmir). The next day, on November 19, a Nagar Kirtan will commence from Srinagar, halting at Pathankot on November 20 and Hoshiarpur on November 21, before concluding at Sri Anandpur Sahib on November 22. Meanwhile, on November 20, three additional Nagar Kirtans will be organized from Takht Sri Damdama Sahib (Talwandi Sabo), Faridkot, and Gurdaspur, all of which will converge at Sri Anandpur Sahib on November 22.
Grand events will be held in Sri Anandpur Sahib from November 23 to 25. A tent city named ‘Chak Nanaki’ will be set up to accommodate 15,000 devotees. A Sarb Dharma Sammelan, an exhibition, and a drone show will also be organized. On November 24, a special session of the Punjab Legislative Assembly dedicated to Guru Teg Bahadur Ji’s martyrdom anniversary will be held in Sri Anandpur Sahib. The series of events starting from Gurdwara Sis Ganj Sahib on October 25 will conclude in Sri Anandpur Sahib on November 25.
Chief Minister Bhagwant Mann will invite President Droupadi Murmu and Prime Minister Narendra Modi to participate in these events. A government spokesperson stated that the Chief Minister will share the detailed program with the President and Prime Minister and request their participation at their convenience. Tilak Nagar MLA Jarnail Singh and Tourism Department Secretary Abhinav Trikha were also present on the occasion.
What's Your Reaction?






