ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ
ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਨਾਲ ਕੀਤੀ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਸ਼ਾਮਲ ਹੋਏ। 1 ਤੋਂ 25 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਨਗਰ ਕੀਰਤਨ ਸਜਾਏ ਜਾਣਗੇ। ਇਹ ਸਮਾਗਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਣਗੇ ਅਤੇ ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਦੁਨੀਆ ਭਰ ਵਿੱਚ ਪਹੁੰਚਾਉਣਗੇ।
ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੰਤਰੀ ਮੰਡਲ ਦੇ ਕਈ ਮੰਤਰੀ ਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਖੁਸ਼ਕਿਸਮਤ ਹੈ ਜਿਸ ਨੂੰ ਗੁਰੂ ਤੇਗ ਬਹਾਦਰ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ਦੀ ਲੜੀ ਕਰਵਾਉਣ ਦਾ ਮੌਕਾ ਮਿਲਿਆ ਹੈ। ਇਹ ਸਮਾਗਮ ਅੱਜ ਕੌਮੀ ਰਾਜਧਾਨੀ ਤੋਂ ਸ਼ੁਰੂ ਹੋਏ ਹਨ। ਗੁਰੂ ਤੇਗ ਬਹਾਦਰ ਨੂੰ 1675 ਵਿੱਚ ਦਿੱਲੀ ਵਿੱਚ ਸ਼ਹੀਦ ਕੀਤਾ ਗਿਆ ਸੀ ਅਤੇ ਦੁਨੀਆ ਭਰ ਵਿੱਚ ਉਨ੍ਹਾਂ ਨੂੰ ਅਜਿਹੇ ਪਹਿਲੇ ਸ਼ਹੀਦ ਵਜੋਂ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸੰਗਤ ਵੱਲੋਂ ਗੁਰੂਘਰ ਦੇ ਅਨਿਨ ਸ਼ਰਧਾਲੂ ਭਾਈ ਜੈਤਾ ਨੂੰ ਵੀ ਸ਼ਰਧਾ ਨਾਲ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਗੁਰੂ ਸਾਹਿਬ ਦਾ ਸੀਸ ਦਿੱਲੀ ਦੇ ਚਾਂਦਨੀ ਚੌਕ ਤੋਂ ਸ੍ਰੀ ਕੀਰਤਪੁਰ ਸਾਹਿਬ ਲਿਆਂਦਾ। ਭਾਈ ਲੱਖੀ ਸ਼ਾਹ ਵਣਜਾਰਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਦੇ ਧੜ ਨੂੰ ਬਚਾਉਣ ਲਈ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਆਪਣੇ ਘਰ ਵਿੱਚ ਹੀ ਗੁਰੂ ਸਾਹਿਬ ਦੇ ਧੜ ਦਾ ਸਸਕਾਰ ਕਰ ਦਿੱਤਾ। ਇਸ ਸਥਾਨ ’ਤੇ ਹੁਣ ਗੁਰਦੁਆਰਾ ਰਕਾਬਗੰਜ ਸਾਹਿਬ ਸੁਸ਼ੋਭਿਤ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਿੱਜ ਲਈ ਨਹੀਂ, ਸਗੋਂ ਮਨੁੱਖਤਾ ਦੀ ਭਲਾਈ ਤੇ ਸੱਚ ਤੇ ਨਿਆਂ ਲਈ ਸਨ। ਗੁਰੂ ਤੇਗ ਬਹਾਦਰ ਦੀ ਸ਼ਹਾਦਤ ਤੋਂ 24 ਸਾਲ ਬਾਅਦ 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਖਾਲਸਾ ਪੰਥ ਦੀ ਸਾਜਨਾ ਹੋਈ ਸੀ। ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਆਪਣੇ ਪੂਰੇ ਪਰਿਵਾਰ ਨੂੰ ਧਰਮ ਲਈ ਕੁਰਬਾਨ ਕਰ ਦਿੱਤਾ, ਜੋ ਪੂਰੀ ਦੁਨੀਆ ਦੇ ਇਤਿਹਾਸ ਵਿੱਚ ਇੱਕ ਲਾਸਾਨੀ ਮਿਸਾਲ ਹੈ। ਇਸ ਮਹਾਨ ਤੇ ਪਵਿੱਤਰ ਦਿਹਾੜੇ ਨੂੰ ਮਨਾਉਣ ਦਾ ਮਕਸਦ ਗੁਰੂ ਤੇਗ ਬਹਾਦਰ ਦੇ ਫ਼ਲਸਫ਼ੇ ਨੂੰ ਪੂਰੀ ਦੁਨੀਆ ਵਿੱਚ ਪਹੁੰਚਾਉਣਾ ਹੈ।
ਇਸ ਮੌਕੇ ਪੰਜਾਬ ਤੇ ਦਿੱਲੀ ਤੋਂ ਛੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਨੂੰ ਇਸ ਸਮਾਗਮ ਲਈ ਪੂਰਨ ਸਹਿਯੋਗ ਦਿੱਤਾ ਗਿਆ ਅਤੇ ਕਮੇਟੀ ਦੇ ਮੁੱਖ ਆਗੂ ਹਰਮੀਤ ਸਿੰਘ ਕਾਲਕਾ ਪ੍ਰਧਾਨ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਕਈ ਮੈਂਬਰ ਸਮਾਗਮ ’ਚ ਸ਼ਾਮਿਲ ਹੋਏ। ਮੰਚ ਸੰਚਾਲਨ ਮੈਂਬਰ ਇੰਦਰਜੀਤ ਸਿੰਘ ਮੁੰਟੀ ਨੇ ਕੀਤਾ। ਨਾਮਧਾਰੀ ਸੰਗਤ, ਤਿਲਕ ਨਗਰ ਤੋਂ ਸਿੱਖ ਦੰਗਾ ਪੀੜਤ, ਯਮੁਨਾ ਪਾਰ ਦੇ ਖੇਤਰਾਂ ਤੋਂ ਸੰਗਤ ਵੀ ਪਹੁੰਚੀ। ਗੋਬਿੰਦਪੁਰੀ ਤੋਂ ਨਿਹੰਗ ਸਿੰਘਾਂ ਦੇ ਜਥੇ ਵੀ ਸ਼ਾਮਲ ਹੋਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸਾਮ ਤੋਂ ਚੱਲ ਰਿਹਾ ਨਗਰ ਕੀਰਤਨ ਵੀ ਸ਼ਾਮ ਵੇਲੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪਹੁੰਚਿਆ। ਮੁੱਖ ਮੰਤਰੀ ਭਗਵੰਤ ਮਾਨ ਤੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਵੱਲੋਂ ਰੁਮਾਲੇ ਭੇਂਟ ਕੀਤੇ ਗਏ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗੁਰੂ ਤੇਗ ਬਹਾਦਰ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਸਬਿਆਂ ਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਸਜਾਏ ਜਾਣਗੇ ਅਤੇ 18 ਨਵੰਬਰ ਨੂੰ ਸ੍ਰੀਨਗਰ (ਜੰਮੂ ਕਸ਼ਮੀਰ) ਵਿੱਚ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਮਗਰੋਂ 19 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਸੈਂਕੜੇ ਕਸ਼ਮੀਰੀ ਪੰਡਿਤ ਹਿੱਸਾ ਲੈਣਗੇ। 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫ਼ਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ। ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਣਗੇ। 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦੇ ਠਹਿਰਨ ਲਈ ‘ਚੱਕ ਨਾਨਕੀ’ ਨਾਂ ਹੇਠ ‘ਟੈਂਟ ਸਿਟੀ’ ਵੀ ਬਣਾਈ ਜਾਵੇਗਾ। ਇਸੇ ਤਰ੍ਹਾਂ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਨੂੰ ਉਜਾਗਰ ਕਰਦੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਦੇ ਨਾਲ ਸਰਬ ਧਰਮ ਕਾਨਫਰੰਸ ਵੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ।
The Punjab government has started the events dedicated to the martyrdom of Guru Tegh Bahadur. Under this, a kirtan darbar was organized at the historic Gurdwara Rakabganj Sahib. Punjab Chief Minister Bhagwant Mann, Aam Aadmi Party national convener Arvind Kejriwal, and several ministers of the Punjab cabinet along with other senior leaders participated in this event.
Addressing the event, Arvind Kejriwal said that the Punjab government is fortunate to get the opportunity to organize a series of commemorative events dedicated to Guru Tegh Bahadur. These events started today from the national capital. Guru Tegh Bahadur was martyred in Delhi in 1675 and is remembered worldwide as the first martyr who sacrificed his life for the protection of human rights. He said that the congregation also remembers with reverence the devoted follower of the Guru Ghar, Bhai Jaita, who brought the Guru Sahib's head from Chandni Chowk in Delhi to Sri Kiratpur Sahib. Paying tribute to Bhai Lakhi Shah Vanjara, Arvind Kejriwal said that he risked his life to save the Guru Sahib's body and performed the cremation of the Guru Sahib's body in his own house. Gurdwara Rakabganj Sahib now stands adorned at this place.
Chief Minister Bhagwant Singh Mann said that the sacrifices of these martyrs were not for personal gain, but for the welfare of humanity and for truth and justice. 24 years after the martyrdom of Guru Tegh Bahadur, in 1699, the Khalsa Panth was created on the holy land of Sri Anandpur Sahib. The tenth Guru, Sri Guru Gobind Singh, sacrificed his entire family for religion, which is an unparalleled example in the history of the whole world. The purpose of celebrating this great and holy day is to spread the philosophy of Guru Tegh Bahadur to the whole world.
On this occasion, six kirtan groups from Punjab and Delhi performed Gurbani kirtan. The Delhi Sikh Gurdwara Management Committee provided full support to the Punjab government for this event, and the committee's main leaders Harmeet Singh Kalka President, General Secretary Jagdeep Singh Kahlon, and several members participated in the event. Stage management was done by member Inderjeet Singh Munti. Namdhari congregation, Sikh riot victims from Tilak Nagar, congregation from areas across Yamuna also arrived. Nihang Singh groups from Gobindpuri also participated. The nagar kirtan running from Assam by the Shiromani Gurdwara Parbandhak Committee also reached Gurdwara Rakabganj Sahib in the evening. Rumalas were presented by Chief Minister Bhagwant Mann and Chief Secretary K A P Sinha.
What's Your Reaction?