ਹਵਾਰਾ ਨੂੰ ਪੰਜਾਬ ਜੇਲ੍ਹ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਦੋ ਹਫ਼ਤੇ ਮੁਲਤਵੀ ਕੀਤੀ

ਸੁਪਰੀਮ ਕੋਰਟ ਨੇ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਜੇਲ੍ਹ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤੇ ਮੁਲਤਵੀ ਕਰ ਦਿੱਤੀ। ਇਹ ਮਾਮਲਾ 1995 ਵਿੱਚ ਬੇਅੰਤ ਸਿੰਘ ਕਤਲ ਕੇਸ ਨਾਲ ਜੁੜਿਆ ਹੈ, ਜਿਸ ਵਿੱਚ ਹਵਾਰਾ ਉਮਰ ਕੈਦ ਭੁਗਤ ਰਿਹਾ ਹੈ। ਪਿਛਲੇ ਸਾਲ ਨੋਟਿਸ ਜਾਰੀ ਕੀਤੇ ਗਏ ਸਨ।

Nov 15, 2025 - 02:47
 0  5.1k  0

Share -

ਹਵਾਰਾ ਨੂੰ ਪੰਜਾਬ ਜੇਲ੍ਹ ਤਬਦੀਲ ਕਰਨ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਦੋ ਹਫ਼ਤੇ ਮੁਲਤਵੀ ਕੀਤੀ
The Supereme Court of India

ਸੁਪਰੀਮ ਕੋਰਟ ਨੇ ਬੱਬਰ ਖਾਲਸਾ ਦੇ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਸੁਣਵਾਈ ਦੋ ਹਫ਼ਤੇ ਲਈ ਮੁਲਤਵੀ ਕਰ ਦਿੱਤੀ ਹੈ। ਇਸ ਪਟੀਸ਼ਨ ਵਿੱਚ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਵਿਜੇ ਬਿਸ਼ਨੋਈ ਦੇ ਬੈਂਚ ਨੇ ਅੱਜ ਇਹ ਫੈਸਲਾ ਲਿਆ।

ਇਹ ਮਾਮਲਾ ਸਾਲ 1995 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਨਾਲ ਜੁੜਿਆ ਹੈ। 31 ਅਗਸਤ 1995 ਨੂੰ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ਦੇ ਗੇਟ ਅੱਗੇ ਹੋਏ ਧਮਾਕੇ ਵਿੱਚ ਬੇਅੰਤ ਸਿੰਘ ਅਤੇ 16 ਹੋਰ ਲੋਕ ਮਾਰੇ ਗਏ ਸਨ। ਹਵਾਰਾ ਇਸ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ।

ਸੁਪਰੀਮ ਕੋਰਟ ਨੇ ਪਿਛਲੇ ਸਾਲ 27 ਸਤੰਬਰ ਨੂੰ ਇਸ ਪਟੀਸ਼ਨ ’ਤੇ ਕੇਂਦਰ ਸਰਕਾਰ, ਚੰਡੀਗੜ੍ਹ ਪ੍ਰਸ਼ਾਸਨ, ਦਿੱਲੀ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਸਨ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹਵਾਰਾ ਦਾ ਜੇਲ੍ਹ ਵਿੱਚ ਵਿਹਾਰ ਚੰਗਾ ਹੈ। ਜ਼ਿਕਰਯੋਗ ਹੈ ਕਿ ਹਵਾਰਾ 22 ਜਨਵਰੀ 2004 ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਤੋਂ ਫਰਾਰ ਹੋ ਗਿਆ ਸੀ ਪਰ ਬਾਅਦ ਵਿੱਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

The Supreme Court has postponed for two weeks the hearing on the petition of Babbar Khalsa's Jagtar Singh Hawara. The petition seeks to transfer Hawara from Delhi's Tihar Jail to any jail in Punjab. The bench of Chief Justice B.R. Gavai and Justice Vijay Bishnoi made this decision today.

This case is related to the murder of former Punjab Chief Minister Beant Singh in 1995. On August 31, 1995, a blast occurred at the gate of the Civil Secretariat in Chandigarh, in which Beant Singh and 16 others were killed. Hawara is serving a life sentence in this case.

Last year on September 27, the Supreme Court had issued notices to the Central Government, Chandigarh Administration, Delhi, and Punjab Governments on this petition. The petition states that Hawara's conduct in jail is good. It is noteworthy that Hawara escaped from Chandigarh's Burail Jail on January 22, 2004, but was later arrested.

What's Your Reaction?

like

dislike

love

funny

angry

sad

wow