ਭਾਰਤ ਨੂੰ ਯੂਐਨ ਸਲਾਮਤੀ ਕੌਂਸਲ ਦੀ ਪੱਕੀ ਮੈਂਬਰੀ ਦਿਲਾਉਣ ਲਈ ਮੈਕਰੌਂ ਦੀ ਹਮਾਇਤ - Radio Haanji
ਉਨ੍ਹਾਂ ਕਿਹਾ, ‘‘ਇਸੇ ਕਾਰਨ ਫਰਾਂਸ ਚਹੁੰਦਾ ਹੈ ਕਿ ਸੁਰੱਖਿਆ ਕੌਂਸਲ ਦੇ ਮੈਂਬਰਾਂ ਦੀ ਗਿਣਤੀ ਵਧਾਈ ਜਾਵੇ। ਜਰਮਨੀ, ਜਪਾਨ, ਭਾਰਤ ਅਤੇ ਬਰਾਜ਼ੀਲ ਨੂੰ ਇਸ ਦੇ ਪੱਕੇ ਮੈਂਬਰ ਬਣਾਇਆ ਜਾਣਾ ਚਾਹੀਦਾ ਹੈ, ਨਾਲ ਹੀ ਅਫ਼ਰੀਕਾ ਤੋਂ ਵੀ ਉਸ ਦੀ ਚੋਣ ਮੁਤਾਬਕ ਦੋ ਮੈਂਬਰ ਇਸ ਵਿਚ ਲਏ ਜਾਣੇ ਚਾਹੀਦੇ ਹਨ।’’
United Nations Security Council: ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੌਂ ਨੇ ਸੰਯੁਕਤ ਰਾਸ਼ਟਰ (ਯੂਐਨ) ਦੀ ਆਮ ਸਭਾ ਨੂੰ ਸੰਬੋਧਨ ਕਰਦਿਆਂ ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਵਿਚ ਭਾਰਤ ਦੀ ਪੱਕੀ ਮੈਂਬਰੀ ਦੀ ਹਮਾਇਤ ਕੀਤੀ ਹੈ ਅਤੇ ਨਾਲ ਹੀ ਯੂਐਨ ਦੀ ਇਸ ਤਾਕਤਵਰ ਸੰਸਥਾ ਦੇ ਮੈਂਬਰਾਂ ਦੀ ਗਿਣਤੀ ਵਧਾਏ ਜਾਣ ਦੀ ਲੋੜ ਉਤੇ ਜ਼ੋਰ ਦਿੱਤਾ ਹੈ।
ਇਥੇ ਸੰਯੁਕਤ ਰਾਸ਼ਟਰ ਆਮ ਸਭਾ ਨੂੰ ਸੰਬੋਧਨ ਕਰਦਿਆਂ ਮੈਕਰੌਂ ਨੇ ਕਿਹਾ, ‘‘ਇਸ ਸਮੇਂ ਸਾਡੀ ਸਲਾਮਤੀ ਕੌਂਸਲ ਰੁਕੀ ਹੋਈ ਹੈ। ਸਾਨੂੰ ਇਸ ਨੂੰ ਵਧੇਰੇ ਨੁਮਾਇੰਦਗੀ ਵਾਲੀ ਬਣਾਉਣ ਦੀ ਲੋੜ ਹੈ।’’ ਗ਼ੌਰਤਲਬ ਹੈ ਕਿ ਫਰਾਂਸ ਖ਼ੁਦ ਸਲਾਮਤੀ ਕੌਂਸਲ ਦਾ ਪੱਕਾ ਮੈਂਬਰ ਹੈ।
ਉਨ੍ਹਾਂ ਕਿਹਾ, ‘‘ਇਸੇ ਕਾਰਨ ਫਰਾਂਸ ਚਹੁੰਦਾ ਹੈ ਕਿ ਸੁਰੱਖਿਆ ਕੌਂਸਲ ਦੇ ਮੈਂਬਰਾਂ ਦੀ ਗਿਣਤੀ ਵਧਾਈ ਜਾਵੇ। ਜਰਮਨੀ, ਜਪਾਨ, ਭਾਰਤ ਅਤੇ ਬਰਾਜ਼ੀਲ ਨੂੰ ਇਸ ਦੇ ਪੱਕੇ ਮੈਂਬਰ ਬਣਾਇਆ ਜਾਣਾ ਚਾਹੀਦਾ ਹੈ, ਨਾਲ ਹੀ ਅਫ਼ਰੀਕਾ ਤੋਂ ਵੀ ਉਸ ਦੀ ਚੋਣ ਮੁਤਾਬਕ ਦੋ ਮੈਂਬਰ ਇਸ ਵਿਚ ਲਏ ਜਾਣੇ ਚਾਹੀਦੇ ਹਨ।’’
ਭਾਰਤ ਲੰਬੇ ਸਮੇਂ ਤੋਂ ਸੰਯੁਕਤ ਰਾਸ਼ਟਰ ਵਿਚ ਚਿਰੋਕਣੇ ਲਟਕ ਰਹੇ ਸੁਧਾਰਾਂ ਨੂੰ ਛੇਤੀ ਤੋਂ ਛੇਤੀ ਲਾਗੂ ਕੀਤੇ ਜਾਣ ਦੀ ਲੋੜ ਉਤੇ ਮੋਹਰੀ ਹੋ ਕੇ ਜ਼ੋਰ ਦਿੰਦਾ ਆ ਰਿਹਾ ਹੈ। ਭਾਰਤ ਦਾ ਕਹਿਣਾ ਹੈ ਕਿ ਉਹ ਸਲਾਮਤੀ ਕੌਂਸਲ ਦਾ ਪੱਕਾ ਮੈਂਬਰ ਬਣਨ ਲਈ ਪੂਰੀ ਤਰ੍ਹਾਂ ਹੱਕਦਾਰ ਹੈ। ਇਸ ਦਾ ਇਹ ਵੀ ਕਹਿਣਾ ਹੈ ਕਿ 1945 ਵਿਚ ਬਣਾਈ ਗਈ 15 ਮੈਂਬਰੀ ਕੌਂਸਲ 21ਵੀਂ ਸਦੀ ਵਿਚ ਆਪਣੇ ਮਕਸਦ ਲਈ ਢੁਕਵੀਂ ਨਹੀਂ ਹੈ ਅਤੇ ਇਹ ਸਮਕਾਲੀ ਭੂ-ਸਿਆਸੀ ਹਕੀਕਤਾਂ ਦਾ ਪ੍ਰਗਟਾਵਾ ਨਹੀਂ ਕਰਦੀ।