ਟੀ-20 ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ: ਸੂਰਿਆਕੁਮਾਰ ਯਾਦਵ ਸੰਭਾਲਣਗੇ ਕਪਤਾਨੀ, ਸ਼ੁਭਮਨ ਗਿੱਲ ਦੀ ਛੁੱਟੀ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਆਉਂਦੇ ਟੀ-20 ਵਿਸ਼ਵ ਕੱਪ ਲਈ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਧਾਕੜ ਬੱਲੇਬਾਜ਼ ਸੂਰਿਆਕੁਮਾਰ ਯਾਦਵ ਨੂੰ ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਆਲ-ਰਾਊਂਡਰ ਅਕਸ਼ਰ ਪਟੇਲ ਨਵੇਂ ਉਪ-ਕਪਤਾਨ ਹੋਣਗੇ। ਸਭ ਤੋਂ ਹੈਰਾਨੀਜਨਕ ਫੈਸਲਾ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਟੀਮ ਵਿੱਚੋਂ ਬਾਹਰ ਰੱਖਣਾ ਹੈ। ਦੂਜੇ ਪਾਸੇ, ਈਸ਼ਾਨ ਕਿਸ਼ਨ ਅਤੇ ਫਿਨਿਸ਼ਰ ਰਿੰਕੂ ਸਿੰਘ ਦੀ ਟੀਮ ਵਿੱਚ ਵਾਪਸੀ ਹੋਈ ਹੈ

Dec 21, 2025 - 01:48
 0  0

Share -

ਟੀ-20 ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦਾ ਐਲਾਨ: ਸੂਰਿਆਕੁਮਾਰ ਯਾਦਵ ਸੰਭਾਲਣਗੇ ਕਪਤਾਨੀ, ਸ਼ੁਭਮਨ ਗਿੱਲ ਦੀ ਛੁੱਟੀ
Surya Kumar Yadav File Photo

ਭਾਰਤੀ ਕ੍ਰਿਕਟ ਟੀਮ ਦੇ ਚੋਣਕਾਰਾਂ ਨੇ ਸ਼ਨਿਚਰਵਾਰ ਨੂੰ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਟੀ-20 ਵਿਸ਼ਵ ਕੱਪ 2026 ਲਈ ਭਾਰਤੀ ਟੀਮ ਦੇ ਨਾਵਾਂ ਦਾ ਖੁਲਾਸਾ ਕਰ ਦਿੱਤਾ ਹੈ। ਉਮੀਦ ਅਨੁਸਾਰ, ਵਿਸ਼ਵ ਦੇ ਨੰਬਰ ਇੱਕ ਟੀ-20 ਬੱਲੇਬਾਜ਼ ਸੂਰਿਆਕੁਮਾਰ ਯਾਦਵ (Suryakumar Yadav) ਨੂੰ ਟੀਮ ਦੀ ਕਮਾਨ ਸੌਂਪੀ ਗਈ ਹੈ। ਚੋਣਕਾਰਾਂ ਨੇ ਆਲ-ਰਾਊਂਡਰ ਅਕਸ਼ਰ ਪਟੇਲ ਨੂੰ ਉਪ-ਕਪਤਾਨ ਦੀ ਅਹਿਮ ਜ਼ਿੰਮੇਵਾਰੀ ਦੇ ਕੇ ਸਭ ਨੂੰ ਹੈਰਾਨ ਕੀਤਾ ਹੈ।

ਇਸ ਵਾਰ ਟੀਮ ਦੀ ਚੋਣ ਵਿੱਚ ਸਭ ਤੋਂ ਵੱਡੀ ਗਾਜ ਸ਼ੁਭਮਨ ਗਿੱਲ (Shubman Gill) 'ਤੇ ਡਿੱਗੀ ਹੈ। ਚੋਣ ਕਮੇਟੀ ਦੇ ਚੇਅਰਮੈਨ ਅਜੀਤ ਅਗਰਕਰ ਨੇ ਦੱਸਿਆ ਕਿ ਗਿੱਲ ਦੀ ਹਾਲੀਆ ਫਾਰਮ ਠੀਕ ਨਹੀਂ ਸੀ, ਜਿਸ ਕਾਰਨ ਉਨ੍ਹਾਂ ਨੂੰ ਟੀਮ ਵਿੱਚ ਜਗ੍ਹਾ ਨਹੀਂ ਮਿਲੀ। ਗਿੱਲ ਦੀ ਗ਼ੈਰ-ਹਾਜ਼ਰੀ ਵਿੱਚ ਅਭਿਸ਼ੇਕ ਸ਼ਰਮਾ ਅਤੇ ਈਸ਼ਾਨ ਕਿਸ਼ਨਸਲਾਮੀ ਬੱਲੇਬਾਜ਼ੀ ਦੀ ਜ਼ਿੰਮੇਵਾਰੀ ਸੰਭਾਲਣਗੇ।

ਈਸ਼ਾਨ ਕਿਸ਼ਨ ਦੀ ਲੰਬੇ ਸਮੇਂ ਬਾਅਦ ਟੀਮ ਵਿੱਚ ਵਾਪਸੀ ਹੋਈ ਹੈ ਅਤੇ ਉਹ ਸੰਜੂ ਸੈਮਸਨ ਤੋਂ ਬਾਅਦ ਦੂਜੇ ਵਿਕਟਕੀਪਰ ਦੀ ਭੂਮਿਕਾ ਨਿਭਾਉਣਗੇ। ਇਸ ਤੋਂ ਇਲਾਵਾ, ਨੌਜਵਾਨ ਫਿਨਿਸ਼ਰ ਰਿੰਕੂ ਸਿੰਘ ਨੂੰ ਵੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਗੇਂਦਬਾਜ਼ੀ ਵਿੱਚ ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ ਅਤੇ ਹਰਸ਼ਿਤ ਰਾਣਾ ਤੇਜ਼ ਗੇਂਦਬਾਜ਼ੀ ਦੀ ਅਗਵਾਈ ਕਰਨਗੇ, ਜਦੋਂ ਕਿ ਸਪਿਨ ਵਿਭਾਗ ਕੁਲਦੀਪ ਯਾਦਵ ਅਤੇ ਵਰੁਣ ਚੱਕਰਵਰਤੀ ਦੇ ਹੱਥ ਹੋਵੇਗਾ।

ਭਾਰਤੀ ਟੀਮ: ਸੂਰਿਆਕੁਮਾਰ ਯਾਦਵ (ਕਪਤਾਨ), ਅਕਸ਼ਰ ਪਟੇਲ (ਉਪ-ਕਪਤਾਨ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਹਾਰਦਿਕ ਪਾਂਡਿਆ, ਸ਼ਿਵਮ ਦੂਬੇ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ, ਹਰਸ਼ਿਤ ਰਾਣਾ, ਸੰਜੂ ਸੈਮਸਨ (ਵਿਕਟਕੀਪਰ), ਵਾਸ਼ਿੰਗਟਨ ਸੁੰਦਰ, ਵਰੁਣ ਚੱਕਰਵਰਤੀ, ਈਸ਼ਾਨ ਕਿਸ਼ਨ (ਵਿਕਟਕੀਪਰ), ਰਿੰਕੂ ਸਿੰਘ।

The Indian cricket team selectors, during a crucial press conference on Saturday, revealed the names of the Indian squad for the T20 World Cup 2026. As expected, the world's number one T20 batter, Suryakumar Yadav, has been appointed to lead the side. The selectors surprised many by handing the significant responsibility of vice-captaincy to all-rounder Axar Patel.

The biggest exclusion in the squad announcement was opening batter Shubman Gill. Selection committee chairman Ajit Agarkar clarified that Gill was omitted due to a recent dip in form and a lack of runs. In Gill's absence, Abhishek Sharma and Ishan Kishan will shoulder the opening responsibilities.

Ishan Kishan makes a comeback to the squad after a long interval and will serve as the second wicketkeeper alongside Sanju Samson. Furthermore, young finisher Rinku Singh has also been included. The bowling department will be led by Jasprit Bumrah, Arshdeep Singh, and Harshit Rana, while Kuldeep Yadav and Varun Chakaravarthy will spearhead the spin attack.

What's Your Reaction?

like

dislike

love

funny

angry

sad

wow