ਆਸਟ੍ਰੇਲੀਆ 'ਚ ਭਾਰਤੀ ਟਰੱਕ ਡਰਾਈਵਰਾਂ ਨੂੰ ਮਿਲੇਗੀ ਪੂਰੀ ਸੁਰੱਖਿਆ: ਟੋਨੀ ਬੁਰਕੇ
ਆਸਟ੍ਰੇਲੀਆ ਦੇ ਰੁਜ਼ਗਾਰ ਅਤੇ ਕੰਮਕਾਜੀ ਸਬੰਧਾਂ ਬਾਰੇ ਮੰਤਰੀ ਟੋਨੀ ਬੁਰਕੇ ਨੇ ਐਲਾਨ ਕੀਤਾ ਹੈ ਕਿ ਆਸਟ੍ਰੇਲੀਆ ਵਿੱਚ ਕੰਮ ਕਰਦੇ ਭਾਰਤੀ ਟਰੱਕ ਡਰਾਈਵਰਾਂ ਨੂੰ ਸਰਕਾਰ ਵੱਲੋਂ ਪੂਰੀ ਸੁਰੱਖਿਆ ਅਤੇ ਵਾਜਬ ਅਧਿਕਾਰ ਦਿੱਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਦੇਸ਼ੀ ਡਰਾਈਵਰਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਸਖ਼ਤ ਨਿਯਮ ਲਾਗੂ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਦੇ ਕੰਮ ਕਰਨ ਦੇ ਘੰਟੇ ਅਤੇ ਮਜ਼ਦੂਰੀ ਸੁਰੱਖਿਅਤ ਰਹੇ। ਇਸ ਕਦਮ ਨਾਲ ਆਸਟ੍ਰੇਲੀਆ ਦੀ ਆਵਾਜਾਈ ਅਤੇ ਲੌਜਿਸਟਿਕਸ ਉਦਯੋਗ ਵਿੱਚ ਕੰਮ ਕਰ ਰਹੇ ਹਜ਼ਾਰਾਂ ਭਾਰਤੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੇਗੀ।
ਆਸਟ੍ਰੇਲੀਆ ਸਰਕਾਰ ਨੇ ਦੇਸ਼ ਵਿੱਚ ਟਰਾਂਸਪੋਰਟ ਖੇਤਰ ਵਿੱਚ ਕੰਮ ਕਰ ਰਹੇ ਭਾਰਤੀ ਟਰੱਕ ਡਰਾਈਵਰਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਲਈ ਵੱਡਾ ਭਰੋਸਾ ਦਿੱਤਾ ਹੈ। ਆਸਟ੍ਰੇਲੀਆ ਦੇ ਰੁਜ਼ਗਾਰ ਅਤੇ ਕੰਮਕਾਜੀ ਸਬੰਧਾਂ ਬਾਰੇ ਕੇਂਦਰੀ ਮੰਤਰੀ ਟੋਨੀ ਬੁਰਕੇ ਨੇ ਕਿਹਾ ਹੈ ਕਿ ਭਾਰਤੀ ਟਰੱਕ ਡਰਾਈਵਰਾਂ ਨੂੰ ਆਸਟ੍ਰੇਲੀਆਈ ਸਰਕਾਰ ਵੱਲੋਂ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ।
ਟੋਨੀ ਬੁਰਕੇ ਨੇ ਸਪੱਸ਼ਟ ਕੀਤਾ ਕਿ ਆਸਟ੍ਰੇਲੀਆਈ ਅਰਥਵਿਵਸਥਾ ਅਤੇ ਸਪਲਾਈ ਚੇਨ ਵਿੱਚ ਟਰੱਕ ਡਰਾਈਵਰਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਅਜਿਹੇ ਨਵੇਂ ਕਾਨੂੰਨ ਅਤੇ ਨਿਯਮ ਤਿਆਰ ਕਰ ਰਹੀ ਹੈ ਜਿਸ ਨਾਲ ਸਾਰੇ ਡਰਾਈਵਰਾਂ, ਖਾਸ ਕਰਕੇ ਪ੍ਰਵਾਸੀ ਅਤੇ ਭਾਰਤੀ ਡਰਾਈਵਰਾਂ ਨੂੰ ਸਹੀ ਮਜ਼ਦੂਰੀ, ਨਿਰਧਾਰਤ ਆਰਾਮ ਦਾ ਸਮਾਂ ਅਤੇ ਸੁਰੱਖਿਅਤ ਕੰਮਕਾਜੀ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਡਰਾਈਵਰਾਂ ਦੇ ਕਿਸੇ ਵੀ ਤਰ੍ਹਾਂ ਦੇ ਆਰਥਿਕ ਜਾਂ ਮਾਨਸਿਕ ਸ਼ੋਸ਼ਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੰਤਰੀ ਅਨੁਸਾਰ ਸੜਕ ਸੁਰੱਖਿਆ ਅਤੇ ਟਰਾਂਸਪੋਰਟ ਨਿਯਮਾਂ ਨੂੰ ਹੋਰ ਸਖ਼ਤ ਕੀਤਾ ਜਾ ਰਿਹਾ ਹੈ ਤਾਂ ਜੋ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਓਵਰਟਾਈਮ ਕਰਨ ਵਾਲੇ ਡਰਾਈਵਰਾਂ ਨੂੰ ਉਨ੍ਹਾਂ ਦਾ ਬਣਦਾ ਪੂਰਾ ਹੱਕ ਮਿਲੇ। ਆਸਟ੍ਰੇਲੀਆਈ ਸਰਕਾਰ ਦੇ ਇਸ ਐਲਾਨ ਦਾ ਉੱਥੇ ਰਹਿ ਰਹੇ ਭਾਰਤੀ ਭਾਈਚਾਰੇ ਅਤੇ ਟਰਾਂਸਪੋਰਟ ਖੇਤਰ ਨਾਲ ਜੁੜੇ ਲੋਕਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ।
What's Your Reaction?