0447171674 | 0447171674 , 0393560344 | info@haanji.com.au

ਇਜ਼ਰਾਇਲ ਹਮਾਸ ਜੰਗ: ਗਾਜ਼ਾ 'ਚ 40 ਹਜ਼ਾਰ ਤੋਂ ਵੱਧ ਮੌਤਾਂ, 18 ਲੱਖ ਲੋਕ ਬੇਘਰ, ਰਿਪੋਰਟ 'ਚ ਸ਼ਰਮਨਾਕ ਖੁਲਾਸੇ

ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਨੂੰ ਲਗਭਗ 11 ਮਹੀਨੇ ਬੀਤ ਚੁੱਕੇ ਹਨ। ਪਿਛਲੇ ਸਾਲ 7 ਅਕਤੂਬਰ ਨੂੰ ਹਮਾਸ ਦੇ ਅੱਤਵਾਦੀਆਂ ਨੇ ਇਜ਼ਰਾਈਲ 'ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਕਰੀਬ 1200 ਇਜ਼ਰਾਈਲੀ ਨਾਗਰਿਕ ਮਾਰੇ ਗਏ ਸਨ। ਅੱਤਵਾਦੀਆਂ ਨੇ ਗਾਜ਼ਾ 'ਚ ਕਰੀਬ 250 ਲੋਕਾਂ ਨੂੰ ਬੰਧਕ ਬਣਾ ਲਿਆ ਸੀ।

ਇਜ਼ਰਾਇਲ ਹਮਾਸ ਜੰਗ: ਗਾਜ਼ਾ 'ਚ 40 ਹਜ਼ਾਰ ਤੋਂ ਵੱਧ ਮੌਤਾਂ, 18 ਲੱਖ ਲੋਕ ਬੇਘਰ, ਰਿਪੋਰਟ 'ਚ ਸ਼ਰਮਨਾਕ ਖੁਲਾਸੇ

Israel Hamas War: ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਨੂੰ ਲਗਭਗ 11 ਮਹੀਨੇ ਬੀਤ ਚੁੱਕੇ ਹਨ। ਪਿਛਲੇ ਸਾਲ 7 ਅਕਤੂਬਰ ਨੂੰ ਹਮਾਸ ਦੇ ਅੱਤਵਾਦੀਆਂ ਨੇ ਇਜ਼ਰਾਈਲ 'ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਕਰੀਬ 1200 ਇਜ਼ਰਾਈਲੀ ਨਾਗਰਿਕ ਮਾਰੇ ਗਏ ਸਨ। Israel Hamas War: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ 'ਚ ਮਰਨ ਵਾਲੇ ਫਲਸਤੀਨੀਆਂ ਦੀ ਗਿਣਤੀ 40 ਹਜ਼ਾਰ ਨੂੰ ਪਾਰ ਕਰ ਗਈ ਹੈ। ਗਾਜ਼ਾ ਦੇ ਸਿਹਤ ਮੰਤਰਾਲੇ ਨੇ ਵੀਰਵਾਰ, 15 ਅਗਸਤ ਨੂੰ ਇਹ ਜਾਣਕਾਰੀ ਦਿੱਤੀ। ਗਾਜ਼ਾ 'ਤੇ ਇਜ਼ਰਾਇਲੀ ਹਮਲਿਆਂ 'ਚ ਹੁਣ ਤੱਕ 90 ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋ ਚੁੱਕੇ ਹਨ।

ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਵਿੱਚ ਹਮਾਸ ਦੇ ਅੱਤਵਾਦੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵੀ ਵੱਧ ਸਕਦੀ ਹੈ। ਕਈ ਲਾਸ਼ਾਂ ਅਜੇ ਵੀ ਮਲਬੇ ਹੇਠਾਂ ਦੱਬੀਆਂ ਹੋਈਆਂ ਹਨ।

ਗਾਜ਼ਾ ਵਿੱਚ 11 ਮਹੀਨਿਆਂ ਤੋਂ ਜੰਗ ਜਾਰੀ

ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਨੂੰ ਲਗਭਗ 11 ਮਹੀਨੇ ਬੀਤ ਚੁੱਕੇ ਹਨ। ਪਿਛਲੇ ਸਾਲ 7 ਅਕਤੂਬਰ ਨੂੰ ਹਮਾਸ ਦੇ ਅੱਤਵਾਦੀਆਂ ਨੇ ਇਜ਼ਰਾਈਲ 'ਤੇ ਹਮਲਾ ਕੀਤਾ ਸੀ। ਇਸ ਹਮਲੇ ਵਿੱਚ ਕਰੀਬ 1200 ਇਜ਼ਰਾਈਲੀ ਨਾਗਰਿਕ ਮਾਰੇ ਗਏ ਸਨ। ਅੱਤਵਾਦੀਆਂ ਨੇ ਗਾਜ਼ਾ 'ਚ ਕਰੀਬ 250 ਲੋਕਾਂ ਨੂੰ ਬੰਧਕ ਬਣਾ ਲਿਆ ਸੀ।

ਇਜ਼ਰਾਈਲ ਮੁਤਾਬਕ 111 ਲੋਕ ਅਜੇ ਵੀ ਹਮਾਸ ਦੀ ਬੰਦੀ ਵਿੱਚ ਹਨ। ਇਨ੍ਹਾਂ ਵਿੱਚ 39 ਲਾਸ਼ਾਂ ਵੀ ਸ਼ਾਮਲ ਹਨ। ਬੰਧਕਾਂ ਵਿੱਚ 15 ਔਰਤਾਂ ਅਤੇ 5 ਸਾਲ ਤੋਂ ਘੱਟ ਉਮਰ ਦੇ 2 ਬੱਚੇ ਸ਼ਾਮਲ ਹਨ। 7 ਅਕਤੂਬਰ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਨੇ ਹਮਾਸ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਸੀ। ਇਸ ਜੰਗ ਵਿੱਚ ਹੁਣ ਤੱਕ 329 ਇਜ਼ਰਾਈਲੀ ਸੈਨਿਕਾਂ ਦੀ ਵੀ ਮੌਤ ਹੋ ਚੁੱਕੀ ਹੈ।

ਇਜ਼ਰਾਇਲੀ ਫੌਜ ਮੁਤਾਬਕ ਉਹ ਹੁਣ ਤੱਕ 15 ਹਜ਼ਾਰ ਤੋਂ ਜ਼ਿਆਦਾ ਹਮਾਸ ਦੇ ਅੱਤਵਾਦੀਆਂ ਨੂੰ ਮਾਰ ਚੁੱਕੇ ਹਨ। ਜੰਗ ਕਾਰਨ ਗਾਜ਼ਾ 'ਚ ਕਰੀਬ 18 ਲੱਖ ਲੋਕ ਆਪਣੇ ਘਰ ਛੱਡ ਚੁੱਕੇ ਹਨ। ਇਜ਼ਰਾਈਲ ਅਤੇ ਦੱਖਣੀ ਲੇਬਨਾਨ ਵਿੱਚ ਵੀ ਹਜ਼ਾਰਾਂ ਲੋਕਾਂ ਨੂੰ ਆਪਣੇ ਘਰ ਛੱਡਣੇ ਪਏ।

Facebook Instagram Youtube Android IOS