ਜੇਲ੍ਹ 'ਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮੌਨਸੂਨ ਸੈਸ਼ਨ 'ਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਤੋਂ ਮੰਗੀ ਇਜਾਜ਼ਤ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਮੰਗੀ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਆਪਣੇ ਹਲਕੇ ਦੇ ਲੋਕਾਂ ਦੇ ਮੁੱਦੇ ਸੰਸਦ ਵਿੱਚ ਚੁੱਕਣ ਲਈ ਅਸਥਾਈ ਰਿਹਾਈ ਜਾਂ ਕਾਰਵਾਈ ਵਿੱਚ ਹਿੱਸਾ ਲੈਣ ਦੀ ਮਨਜ਼ੂਰੀ ਦਿੱਤੀ ਜਾਵੇ। ਇਸ ਤੋਂ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਲਈ ਪੈਰੋਲ ਹਾਸਲ ਕੀਤੀ ਸੀ।

Jul 26, 2026 - 01:56
 0  0

Share -

ਜੇਲ੍ਹ 'ਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮੌਨਸੂਨ ਸੈਸ਼ਨ 'ਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਤੋਂ ਮੰਗੀ ਇਜਾਜ਼ਤ
Amritpal Singh File Photo

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਆਗਾਮੀ ਮੌਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਤੱਕ ਪਹੁੰਚ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ ਆਪਣੇ ਵਕੀਲ ਰਾਹੀਂ ਲੋਕ ਸਪੀਕਰ ਨੂੰ ਚਿੱਠੀ ਭੇਜ ਕੇ ਸੰਸਦ ਦੀ ਕਾਰਵਾਈ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ।

ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਹਿਰਾਸਤ ਵਿੱਚ ਲਏ ਗਏ ਅੰਮ੍ਰਿਤਪਾਲ ਸਿੰਘ ਨੇ ਆਪਣੀ ਅਰਜ਼ੀ ਵਿੱਚ ਤਰਕ ਦਿੱਤਾ ਹੈ ਕਿ ਇੱਕ ਚੁਣੇ ਹੋਏ ਜਨਪ੍ਰਤੀਨਿਧੀ ਵਜੋਂ ਆਪਣੇ ਲੋਕ ਸਭਾ ਹਲਕੇ ਖਡੂਰ ਸਾਹਿਬ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੁੱਦਿਆਂ ਨੂੰ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ ਵਿੱਚ ਚੁੱਕਣਾ ਉਨ੍ਹਾਂ ਦਾ ਸੰਵਿਧਾਨਕ ਹੱਕ ਅਤੇ ਜ਼ਿੰਮੇਵਾਰੀ ਹੈ। ਉਨ੍ਹਾਂ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਸੈਸ਼ਨ ਦੌਰਾਨ ਸੰਸਦ ਵਿੱਚ ਹਾਜ਼ਰ ਹੋਣ ਲਈ ਅਸਥਾਈ ਤੌਰ 'ਤੇ ਰਿਹਾਅ ਕੀਤਾ ਜਾਵੇ ਜਾਂ ਜ਼ਰੂਰੀ ਪ੍ਰਬੰਧ ਕੀਤੇ ਜਾਣ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤ ਦਰਜ ਕਰਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਅਸਥਾਈ ਪੈਰੋਲ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਵਿੱਚ ਸੰਸਦ ਭਵਨ ਵਿਖੇ ਸਪੀਕਰ ਦੇ ਚੈਂਬਰ 'ਚ ਸਹੁੰ ਚੁਕਾਈ ਗਈ ਸੀ। ਹੁਣ ਉਨ੍ਹਾਂ ਵੱਲੋਂ ਪੂਰੇ ਮੌਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਲਈ ਇਜਾਜ਼ਤ ਮੰਗੀ ਗਈ ਹੈ, ਜਿਸ 'ਤੇ ਲੋਕ ਸਭਾ ਸਪੀਕਰ ਅਤੇ ਗ੍ਰਹਿ ਮੰਤਰਾਲੇ ਵੱਲੋਂ ਆਖਰੀ ਫ਼ੈਸਲਾ ਲਿਆ ਜਾਵੇਗਾ।

What's Your Reaction?

like

dislike

love

funny

angry

sad

wow