ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈ

ਮਾਨੂੰਪੁਰ ਦੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਨੂੰ ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਦਹਿਸ਼ਤਗਰਦਾਂ ਵਿਰੁੱਧ ਅਪਰੇਸ਼ਨ ਦੌਰਾਨ ਸ਼ਹੀਦ ਹੋਣ ਤੋਂ ਬਾਅਦ ਅੱਜ ਉਨ੍ਹਾਂ ਦੇ ਪਿੰਡ ਵਿੱਚ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈ ਦਿੱਤੀ ਗਈ। ਫੌਜ ਨੇ ਸ਼ਹੀਦ ਨੂੰ ਸਲਾਮੀ ਦਿੱਤੀ ਅਤੇ ਪੰਜਾਬ ਸਰਕਾਰ ਨੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਵਿਧਾਇਕ ਅਤੇ ਪ੍ਰਸ਼ਾਸਨ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

Aug 11, 2025 - 19:14
 0  6.3k  0

Share -

ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈ

ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨ ਨਾਲ ਅੰਤਿਮ ਵਿਦਾਈ ਦਿੱਤੀ ਗਈ। ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਖਲ ਜੰਗਲ ਵਿੱਚ ਭਾਰਤੀ ਫੌਜ ਦੇ ਦਹਿਸ਼ਤਗਰਦਾਂ ਵਿਰੁੱਧ ਚੱਲ ਰਹੇ ਅਪਰੇਸ਼ਨ ਦੌਰਾਨ 29 ਸਾਲਾ ਲਾਂਸ ਨਾਇਕ ਪ੍ਰਿਤਪਾਲ ਸਿੰਘ ਸ਼ਹੀਦ ਹੋ ਗਏ ਸਨ। ਉਨ੍ਹਾਂ ਦੀ ਮ੍ਰਿਤਕ ਦੇਹ ਜਦੋਂ ਪਿੰਡ ਮਾਨੂੰਪੁਰ ਪਹੁੰਚੀ ਤਾਂ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।

ਅੰਤਿਮ ਸੰਸਕਾਰ ਸਮੇਂ ਫੌਜ ਦੀ ਟੁਕੜੀ ਨੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸਲਾਮੀ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਉਪ ਮੰਡਲ ਮੈਜਿਸਟਰੇਟ ਰਜਨੀਸ਼ ਅਰੋੜਾ ਅਤੇ ਐਸ.ਪੀ. (ਹੈਡਕੁਆਰਟਰ) ਖੰਨਾ ਤੇਜਵੀਰ ਸਿੰਘ ਹੁੰਦਲ ਨੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ। ਵਿਧਾਇਕ ਜਗਤਾਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫੋਂ ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਦੁਖਦਾਈ ਸਮੇਂ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਨੇ ਕਿਹਾ ਕਿ ਸ਼ਹੀਦ ਪ੍ਰਿਤਪਾਲ ਸਿੰਘ ਨੇ ਪੂਰੀ ਬਹਾਦਰੀ ਅਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾਈ, ਜੋ ਨੌਜਵਾਨਾਂ ਲਈ ਸਦਾ ਪ੍ਰੇਰਨਾ ਦਾ ਸੋਮਾ ਰਹੇਗੀ।

ਉਪ ਮੰਡਲ ਮੈਜਿਸਟਰੇਟ ਰਜਨੀਸ਼ ਅਰੋੜਾ ਨੇ ਸ਼ਹੀਦ ਦੀ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰ ਦੀ ਹਰ ਸੰਭਵ ਮਦਦ ਲਈ ਹਮੇਸ਼ਾ ਤਿਆਰ ਹੈ। ਸਰਕਾਰੀ ਨੀਤੀ ਅਨੁਸਾਰ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਅੰਤਿਮ ਸੰਸਕਾਰ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਸਾਕ-ਸਬੰਧੀ, ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਸ਼ਖਸੀਅਤਾਂ ਸ਼ਾਮਲ ਹੋਈਆਂ।

Martyr Pritpal Singh of Manupur was given a final farewell with state honours today in his native village. The 29-year-old Lance Naik Pritpal Singh was martyred during an Indian Army operation against terrorists in the Akhal forest of Kulgam district, Jammu and Kashmir. When his mortal remains arrived in Manupur, a wave of grief spread across the village.

During the final farewell, an army contingent paid a ceremonial salute to the martyr. Local MLA Jagtar Singh Dialpura, Sub-Divisional Magistrate Rajnish Arora, and SP (Headquarters) Khanna Tejvir Singh Hundal offered tributes to Shaheed Pritpal Singh. Representing Punjab Chief Minister Bhagwant Singh Mann, MLA Jagtar Singh expressed condolences to the family and said that the Punjab government stands with them in this difficult time. He added that Shaheed Pritpal Singh performed his duty with utmost bravery and dedication, which will always inspire the youth.

Sub-Divisional Magistrate Rajnish Arora shared condolences with the martyr’s wife, Manpreet Kaur, father Harbans Singh, mother, and brothers, assuring them that the Punjab government and district administration are always ready to provide all possible assistance. As per government policy, financial aid will also be provided to the martyr’s family. A large number of villagers, relatives, and political, social, and religious figures attended the final farewell.

What's Your Reaction?

like

dislike

love

funny

angry

sad

wow