ਮੋਗਾ ’ਚ 7ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨਾਲ ਜਬਰ-ਜਨਾਹ ਤੇ ਬਲੈਕਮੇਲਿੰਗ: ਪੀੜਤਾ ਦੀ ਮਾਮੀ ਸਮੇਤ 3 ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ; ਪੁਲੀਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ

ਮੋਗਾ ਸ਼ਹਿਰ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੀ ਇੱਕ ਨਾਬਾਲਗ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਕਰਨ, ਵੀਡੀਓ ਬਣਾਉਣ ਅਤੇ ਬਲੈਕਮੇਲ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਮੋਗਾ ਦੀ ਪੁਲੀਸ ਨੇ ਪੀੜਤਾ ਦੀ ਸ਼ਿਕਾਇਤ 'ਤੇ ਉਸ ਦੀ ਮਾਮੀ ਪ੍ਰਿਅੰਕਾ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੀੜਤ ਪਰਿਵਾਰ ਅਨੁਸਾਰ ਬੱਚੀ ਆਪਣੇ ਨਾਨਕੇ ਘਰ ਰਹਿੰਦੀ ਸੀ, ਜਿੱਥੇ ਉਸ ਦੀ ਮਾਮੀ ਦੀ ਕਥਿਤ ਸਾਜ਼ਿਸ਼ ਤਹਿਤ ਮਾਮੇ ਦੇ ਦੋਸਤਾਂ—ਜ਼ੋਰਾ ਸਿੰਘ ਅਤੇ ਕਾਕਾ—ਨੇ ਘਰ ਵਿੱਚ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਵੀਡੀਓ ਬਣਾ ਕੇ ਉਸ ਨੂੰ ਬਲੈਕਮੇਲ ਕੀਤਾ। ਡੀਐੱਸਪੀ ਸਿਟੀ ਗੁਰਪ੍ਰੀਤ ਸਿੰਘ ਅਨੁਸਾਰ ਪੀੜਤਾ ਦਾ ਮੈਡੀਕਲ ਮੁਆਇਨਾ ਕਰਵਾ ਲਿਆ ਗਿਆ ਹੈ ਅਤੇ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

Oct 31, 2026 - 01:18
 0  0

Share -

ਮੋਗਾ ’ਚ 7ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨਾਲ ਜਬਰ-ਜਨਾਹ ਤੇ ਬਲੈਕਮੇਲਿੰਗ: ਪੀੜਤਾ ਦੀ ਮਾਮੀ ਸਮੇਤ 3 ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ; ਪੁਲੀਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ
Image used for representation purpose only

ਮੋਗਾ ਵਿਖੇ ਮਨੁੱਖੀ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲੀ ਇੱਕ ਦਿਲ ਦਹਿਲਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਸੱਤਵੀਂ ਜਮਾਤ ਦੀ ਇੱਕ ਨਾਬਾਲਗ ਵਿਦਿਆਰਥਣ ਨਾਲ ਕਥਿਤ ਤੌਰ ’ਤੇ ਜਬਰ-ਜਨਾਹ ਕਰਨ ਅਤੇ ਇਤਰਾਜ਼ਯੋਗ ਵੀਡੀਓ ਬਣਾ ਕੇ ਬਲੈਕਮੇਲ ਕਰਨ ਦੇ ਦੋਸ਼ ਹੇਠ ਪੁਲੀਸ ਨੇ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਨਾਮਜ਼ਦ ਮੁਲਜ਼ਮਾਂ ਵਿੱਚ ਪੀੜਤਾ ਦੀ ਆਪਣੀ ਸਕੀ ਮਾਮੀ ਵੀ ਸ਼ਾਮਲ ਹੈ।

ਵੇਰਵਿਆਂ ਅਨੁਸਾਰ ਪੀੜਤ ਨਾਬਾਲਗ ਲੜਕੀ ਆਪਣੀ ਪੜ੍ਹਾਈ ਦੇ ਸਿਲਸਿਲੇ ਵਿੱਚ ਮੋਗਾ ਵਿਖੇ ਆਪਣੇ ਨਾਨਕੇ ਪਰਿਵਾਰ ਨਾਲ ਰਹਿ ਰਹੀ ਸੀ। ਪਰਿਵਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਪੀੜਤਾ ਦੇ ਮਾਮੇ ਦੇ ਦੋ ਦੋਸਤਾਂ—ਜੋਰਾ ਸਿੰਘ ਅਤੇ ਕਾਕਾ—ਦਾ ਅਕਸਰ ਉਨ੍ਹਾਂ ਦੇ ਘਰ ਆਉਣਾ-ਜਾਣਾ ਸੀ। ਦੋਸ਼ ਹੈ ਕਿ ਪੀੜਤਾ ਦੀ ਮਾਮੀ ਪ੍ਰਿਅੰਕਾ ਨੇ ਕਥਿਤ ਸਾਜ਼ਿਸ਼ ਰਚ ਕੇ ਇਨ੍ਹਾਂ ਵਿਅਕਤੀਆਂ ਨੂੰ ਘਰ ਵਿੱਚ ਮੌਕਾ ਮੁਹੱਈਆ ਕਰਵਾਇਆ, ਜਿੱਥੇ ਨਾਬਾਲਗ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ।

ਇਸ ਤੋਂ ਇਲਾਵਾ ਮੁਲਜ਼ਮਾਂ ਨੇ ਇਸ ਘਿਨਾਉਣੀ ਕਰਤੂਤ ਦੀ ਵੀਡੀਓ ਰਿਕਾਰਡਿੰਗ ਵੀ ਕਰ ਲਈ ਅਤੇ ਬਾਅਦ ਵਿੱਚ ਕਿਸੇ ਨੂੰ ਦੱਸਣ ’ਤੇ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ ਉਸ ਨੂੰ ਲਗਾਤਾਰ ਬਲੈਕਮੇਲ ਕਰਦੇ ਰਹੇ। ਜਦੋਂ ਬੱਚੀ ਦੀ ਹਾਲਤ ਵਿਗੜੀ ਤਾਂ ਉਸ ਨੇ ਸਾਰੀ ਆਪਬੀਤੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਸਾਂਝੀ ਕੀਤੀ,ਜਿਸ ਤੋਂ ਬਾਅਦ ਤੁਰੰਤ ਪੁਲੀਸ ਕੋਲ ਪਹੁੰਚ ਕੀਤੀ ਗਈ।

ਡੀਐੱਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਪੁਲੀਸ ਨੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਪੀੜਤਾ ਦੀ ਮਾਮੀ ਪ੍ਰਿਅੰਕਾ, ਜੋਰਾ ਸਿੰਘ ਅਤੇ ਕਾਕਾ ਖ਼ਿਲਾਫ਼ ਜਬਰ-ਜਨਾਹ, ਪੋਕਸੋ (POCSO) ਐਕਟ, ਆਈਟੀ ਐਕਟ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਵੱਲੋਂ ਪੀੜਤਾ ਦਾ ਸਰਕਾਰੀ ਹਸਪਤਾਲ ਵਿੱਚ ਡਾਕਟਰੀ ਮੁਆਇਨਾ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਨਾਮਜ਼ਦ ਮੁਲਜ਼ਮ ਫ਼ਿਲਹਾਲ ਫ਼ਰਾਰ ਹਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਪੁਲੀਸ ਟੀਮਾਂ ਵੱਲੋਂ ਸੰਭਾਵੀ ਟਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

What's Your Reaction?

like

dislike

love

funny

angry

sad

wow