ਪੰਜਾਬ ਦੌਰੇ 'ਤੇ ਪੀਐਮ ਮੋਦੀ ਦਾ ਵੱਡਾ ਤੋਹਫ਼ਾ: ਹਲਵਾਰਾ ਏਅਰਪੋਰਟ ਦਾ ਉਦਘਾਟਨ, ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਸੂਬੇ ਨੂੰ ਵੱਡੀਆਂ ਸੌਗਾਤਾਂ ਦਿੱਤੀਆਂ ਹਨ। ਉਨ੍ਹਾਂ ਨੇ ਲੁਧਿਆਣਾ ਦੇ ਹਲਵਾਰਾ ਵਿਖੇ ਨਵੇਂ ਸਿਵਲ ਏਅਰਪੋਰਟ ਦਾ ਉਦਘਾਟਨ ਕੀਤਾ ਅਤੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ 'ਗੁਰੂ ਰਵਿਦਾਸ ਜੀ ਏਅਰਪੋਰਟ' ਰੱਖਣ ਦਾ ਐਲਾਨ ਕੀਤਾ। ਪੀਐਮ ਮੋਦੀ ਨੇ ਦਾਅਵਾ ਕੀਤਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਪੰਜਾਬ ਦੇ ਲੱਖਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਦਾ ਪੰਜਾਬ ਦੌਰਾ ਸੂਬੇ ਦੇ ਹਵਾਈ ਸੰਪਰਕ (Air Connectivity) ਅਤੇ ਆਰਥਿਕਤਾ ਲਈ ਬਹੁਤ ਅਹਿਮ ਸਾਬਤ ਹੋਇਆ ਹੈ। ਲੁਧਿਆਣਾ ਦੇ ਹਲਵਾਰਾ ਵਿੱਚ ਪਹੁੰਚੇ ਪ੍ਰਧਾਨ ਮੰਤਰੀ ਨੇ ਬਹੁ-ਪ੍ਰਤੀਖਿਆਿਤ ਹਲਵਾਰਾ ਸਿਵਲ ਏਅਰਪੋਰਟ ਦਾ ਉਦਘਾਟਨ ਕੀਤਾ। ਇਸ ਏਅਰਪੋਰਟ ਦੇ ਸ਼ੁਰੂ ਹੋਣ ਨਾਲ ਉਦਯੋਗਿਕ ਸ਼ਹਿਰ ਲੁਧਿਆਣਾ ਦੇ ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਸਮਾਗਮ ਦੌਰਾਨ ਇੱਕ ਹੋਰ ਵੱਡਾ ਫੈਸਲਾ ਸੁਣਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਮ ਹੁਣ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਇਲਾਕੇ ਦੀਆਂ ਭਾਵਨਾਵਾਂ ਅਤੇ ਇਤਿਹਾਸਕ ਮਹੱਤਤਾ ਨੂੰ ਮੁੱਖ ਰੱਖ ਕੇ ਚੁੱਕਿਆ ਗਿਆ ਹੈ। ਪੀਐਮ ਮੋਦੀ ਨੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਵਾਈ ਅੱਡਿਆਂ ਦੇ ਵਿਸਥਾਰ ਨਾਲ ਟੂਰਿਜ਼ਮ ਵਧੇਗਾ ਅਤੇ ਪੰਜਾਬ ਦੇ ਲੱਖਾਂ ਨੌਜਵਾਨਾਂ ਨੂੰ ਆਪਣੇ ਹੀ ਸੂਬੇ ਵਿੱਚ ਰੁਜ਼ਗਾਰ ਮਿਲੇਗਾ।
ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਭਾਵੁਕ ਹੁੰਦੇ ਹੋਏ ਕਿਹਾ ਕਿ ਪੰਜਾਬ ਦੀ ਧਰਤੀ ਨਾਲ ਉਨ੍ਹਾਂ ਦਾ ਗੂੜ੍ਹਾ ਸਬੰਧ ਹੈ ਅਤੇ ਉਹ ਸੂਬੇ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਚਾਹੁੰਦੇ ਹਨ। ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਦੇਖਣ ਨੂੰ ਮਿਲੇ ਅਤੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ। ਵਿਰੋਧੀ ਧਿਰਾਂ ਵੱਲੋਂ ਵੀ ਇਸ ਦੌਰੇ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ, ਪਰ ਹਵਾਈ ਅੱਡਿਆਂ ਨਾਲ ਜੁੜੇ ਇਨ੍ਹਾਂ ਫੈਸਲਿਆਂ ਦਾ ਸਥਾਨਕ ਲੋਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ।
Prime Minister Narendra Modi’s visit to Punjab today has proved to be a milestone for the state’s air connectivity and economy. Arriving in Ludhiana’s Halwara, the Prime Minister inaugurated the long-awaited Halwara Airport. The operationalization of this airport is expected to provide immense relief to the business community and residents of the industrial hub, Ludhiana.
In another major announcement during the event, the Prime Minister declared that the Adampur Airport in Jalandhar has been officially renamed as Guru Ravidas Ji Airport. He stated that this step was taken keeping in mind the sentiments and historical significance of the region. Addressing a massive public rally, PM Modi emphasized that the Union Government is fully committed to the development of Punjab. He asserted that the expansion of airports would boost tourism and generate employment for lakhs of youth within the state.
During his address, the Prime Minister shared an emotional bond with the land of Punjab, expressing his vision to see the state emerge as a leader in the country. Strict security measures were in place for the PM Modi Punjab visit, while BJP workers displayed great enthusiasm. While opposition parties are closely monitoring the visit, the decisions regarding the airports have received a warm welcome from the local populace. This development marks a significant shift in Punjab infrastructure news and highlights the focus on Punjab employment news.
What's Your Reaction?