ਉਦਾਸ ਹੋਵੀਂ ਨਿਰਾਸ਼ ਹੋਵੀਂ - Punjabi Kavita - Surjit Patar - Radio Haanji 1674AM

0447171674 | 0447171674 , 0393560344 | info@haanji.com.au

ਉਦਾਸ ਹੋਵੀਂ ਨਿਰਾਸ਼ ਹੋਵੀਂ - Punjabi Kavita - Surjit Patar

ਉਦਾਸ ਹੋਵੀਂ ਨਿਰਾਸ਼ ਹੋਵੀਂ - Punjabi Kavita - Surjit Patar
ਉਦਾਸ ਹੋਵੀਂ ਨਿਰਾਸ਼ ਹੋਵੀਂ
ਜਾਂ ਦਿਲ 'ਚ ਕੋਈ ਮਲਾਲ ਰੱਖੀਂ
ਪਰ ਇਹ ਵੀ ਹੈ ਇਕ ਪੜਾਅ ਸਫਰ ਦਾ
ਤੂੰ ਏਸ ਗੱਲ ਦਾ ਖਿਆਲ ਰੱਖੀਂ

ਮੈਂ ਹਿਜ਼ਰ ਤੇਰੇ ਦੇ ਪੱਤਣਾਂ ਤੋਂ
ਇਕ ਉਮਰ ਹੋਈ ਕਿ ਲੰਘ ਆਇਆਂ
ਮੈਂ ਏਨਾ ਰੋਇਆਂ ਕਿ ਲਹਿਰ ਹੋਇਆਂ
ਤੂੰ ਅਪਣੇ ਪੱਥਰ ਸੰਭਾਲ ਰੱਖੀਂ

ਵਜੂਦ ਤੋਂ ਤੂੰ ਵੀ ਸਾਜ਼ ਹੀ ਹੈਂ
ਤੇ ਆਪੇ ਸਾਜ਼ਨਵਾਜ਼ ਵੀ ਹੈਂ
ਤੂੰ ਸੁਣ ਖਮੋਸ਼ੀ ਦੀ ਧੁਨ ਤੇ ਖੁਦ ਨੂੰ
ਤੂੰ ਸੁਰ ਉਸੇ ਸਾਜ਼ ਨਾਲ ਰੱਖੀਂ

ਇਹ ਚੰਨ ਤਾਰੇ, ਇਹ ਸਭ ਸੱਯਾਰੇ
ਕਸ਼ਿਸ਼ ਦੇ ਮਾਰੇ ਹੀ ਘੁੰਮਦੇ ਨੇ
ਖਿਆਲ, ਚਿਹਰਾ ਜਾਂ ਖਾਬ ਕੋਈ
ਤੂੰ ਅਪਣੀ ਖਾਤਰ ਵੀ ਭਾਲ ਰੱਖੀਂ

Facebook Instagram Youtube Android IOS