ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ, ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ - Radio Haanji 1674AM

0447171674 | 0447171674 , 0393560344 | info@haanji.com.au

ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ, ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਕੰਪਨੀਆਂ ਵੱਲੋਂ ਮਾਰਕਫੈੱਡ ਨੂੰ ਸਪਲਾਈ ਕੀਤੇ ਗਏ ਡਾਈਮੋਨੀਅਮ ਫਾਸਫੇਟ (ਡੀ.ਏ.ਪੀ.) ਦੇ 40 ਨਮੂਨਿਆਂ ਵਿੱਚੋਂ 24 ਗ਼ੈਰ-ਮਿਆਰੀ ਪਾਏ ਗਏ ਹਨ। ਇਸ ਸਬੰਧੀ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

ਪੰਜਾਬ ਵਿੱਚ ਨਕਲੀ ਖਾਦ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ, ਦੋ ਖਾਦ ਕੰਪਨੀਆਂ ਦੇ ਲਾਇਸੈਂਸ ਰੱਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਸੂਬੇ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀਆਂ ਖੇਤੀਬਾੜੀ ਸੰਬੰਧੀ ਵਸਤਾਂ ਤੇ ਸਾਜੋ-ਸਾਮਾਨ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਘਟੀਆ ਡਾਈਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਸਪਲਾਈ ਕਰਨ ਵਾਲੀਆਂ ਦੋ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਇਹ ਕੰਪਨੀਆਂ ਹਨ ਮੈਸਰਜ਼ ਮਧਯ ਭਾਰਤ ਐਗਰੋ ਪ੍ਰੋਡੱਕਟਸ ਲਿਮਟਿਡ ਅਤੇ ਮੈਸਰਜ਼ ਕ੍ਰਿਸ਼ਨਾ ਫੋਸ਼ੈਮ ਪ੍ਰਾਈਵੇਟ ਲਿਮਟਿਡ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮਾਰਕਫੈੱਡ ਨੂੰ ਸਪਲਾਈ ਕੀਤੇ ਗਏ ਡੀ.ਏ.ਪੀ. ਸਟਾਕ ਵਿੱਚੋਂ 40 ਨਮੂਨੇ ਲਏ ਗਏ ਸਨ, ਜਿਨ੍ਹਾਂ ਵਿੱਚੋਂ 24 ਗ਼ੈਰ-ਮਿਆਰੀ ਪਾਏ ਗਏ ਹਨ। ਇਸ ਮਾਮਲੇ ਦੀ ਸੂਚਨਾ ਭਾਰਤ ਸਰਕਾਰ ਨੂੰ ਵੀ ਦਿੱਤੀ ਗਈ ਹੈ। ਸਾਲ 2024-25 ਦੌਰਾਨ 4700 ਖਾਦ ਨਮੂਨਿਆਂ ਦੀ ਜਾਂਚ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਹੁਣ ਤੱਕ 1004 ਸੈਂਪਲ ਜਾਂਚ ਲਈ ਲੈਬਾਰਟਰੀਆਂ ਵਿੱਚ ਭੇਜੇ ਜਾ ਚੁੱਕੇ ਹਨ।

ਮੰਤਰੀ ਨੇ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਗ਼ੈਰ-ਮਿਆਰੀ/ਨਕਲੀ ਖਾਦਾਂ ਸਬੰਧੀ ਕਿਸੇ ਵੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਮੁੱਖ ਜ਼ਿਲ੍ਹਾ ਖੇਤੀਬਾੜੀ ਅਫਸਰਾਂ ਨੂੰ ਚੇਤਾਵਨੀ ਦਿੱਤੀ ਕਿ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Facebook Instagram Youtube Android IOS