ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦੀ JEE ਐਡਵਾਂਸਡ 'ਚ ਸ਼ਾਨਦਾਰ ਪ੍ਰਦਰਸ਼ਨ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਨਤੀਜੇ ਸਿੱਖਿਆ ਦੀ ਸ਼ਕਤੀ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਪਰਿਣਾਮ ਹਨ। ਉਨ੍ਹਾਂ ਕਿਹਾ ਕਿ ਸਰਕਾਰ ਯਕੀਨੀ ਬਣਾਏਗੀ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਸਫਲ ਹੋਣ ਦੇ ਬਰਾਬਰ ਮੌਕੇ ਮਿਲਣ।

ਪੰਜਾਬ ਦੇ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੇ JEE ਐਡਵਾਂਸਡ 2025 ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸੂਬੇ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ, ਜਿਨ੍ਹਾਂ ਵਿੱਚੋਂ 19 ਮੈਰੀਟੋਰੀਅਸ ਸਕੂਲਾਂ ਅਤੇ 8 ਸਕੂਲ ਆਫ ਐਮੀਨੈਂਸ ਨਾਲ ਸਬੰਧਤ ਹਨ। ਇਹ ਨਤੀਜੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੀਆਂ ਸੁਧਾਰਾਂ ਦੀ ਸਫਲਤਾ ਨੂੰ ਦਰਸਾਉਂਦੇ ਹਨ।
ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਵਿੱਚੋਂ ਬਠਿੰਡਾ ਦੇ ਛੇ, ਮੁਹਾਲੀ ਅਤੇ ਪਟਿਆਲਾ ਦੇ ਚਾਰ-ਚਾਰ, ਜਲੰਧਰ, ਲੁਧਿਆਣਾ, ਸੰਗਰੂਰ, ਫਿਰੋਜ਼ਪੁਰ ਅਤੇ ਅੰਮ੍ਰਿਤਸਰ ਦੇ ਇੱਕ-ਇੱਕ ਵਿਦਿਆਰਥੀ ਨੇ ਪ੍ਰੀਖਿਆ ਪਾਸ ਕੀਤੀ। ਇਨ੍ਹਾਂ ਵਿਦਿਆਰਥੀਆਂ ਵਿੱਚ ਪੰਜ ਲੜਕੀਆਂ ਵੀ ਸ਼ਾਮਿਲ ਹਨ, ਜਿਨ੍ਹਾਂ ਨੇ ਆਪਣੀ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਇਹ ਸਫਲਤਾ ਹਾਸਲ ਕੀਤੀ ਹੈ।
ਇਹ ਸਫਲਤਾ ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਅਤੇ ਸਕੂਲ ਆਫ ਐਮੀਨੈਂਸ ਵਿੱਚ ਦਿੱਤੀ ਜਾ ਰਹੀ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਕੋਚਿੰਗ ਦਾ ਨਤੀਜਾ ਹੈ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਨਤੀਜੇ ਸਿੱਖਿਆ ਦੀ ਸ਼ਕਤੀ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਪਰਿਣਾਮ ਹਨ। ਉਨ੍ਹਾਂ ਕਿਹਾ ਕਿ ਸਰਕਾਰ ਯਕੀਨੀ ਬਣਾਏਗੀ ਕਿ ਹਰ ਬੱਚੇ ਨੂੰ ਮਿਆਰੀ ਸਿੱਖਿਆ ਅਤੇ ਸਫਲ ਹੋਣ ਦੇ ਬਰਾਬਰ ਮੌਕੇ ਮਿਲਣ।
Students from Punjab's Meritorious and Schools of Eminence have showcased exceptional performance in the JEE Advanced 2025 examination. A total of 40 students from government schools across the state have cleared the exam, including 19 from Meritorious Schools and 8 from Schools of Eminence. These results reflect the success of educational reforms implemented by the Punjab government.
Among the successful candidates, six are from Bathinda, four each from Mohali and Patiala, and one each from Jalandhar, Ludhiana, Sangrur, Ferozepur, and Amritsar. Notably, five of these students are girls who achieved this success through their hard work and determination.
This achievement is attributed to the high-quality education and coaching provided in Meritorious Schools and Schools of Eminence. Education Minister Harjot Singh Bains stated that these results are a testament to the power of education and the students' dedication. He emphasized that the government will ensure that every child receives quality education and equal opportunities for success.
What's Your Reaction?






