ਪੰਜਾਬ ਖ਼ਬਰਾਂ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ED ਨੇ ਮਿਲਿਆ 5 ਦਿਨਾਂ ਦਾ ਰਿਮਾਂਡ
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਦੇ ਮਾਮਲੇ 'ਚ 5 ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ। ਉਸ 'ਤੇ ਟੈਂਡਰਾਂ 'ਚ ਕਰੋੜਾਂ ਰੁਪਏ ਦੇ ਘਪਲੇ ਦੇ ਦੋਸ਼ ਹਨ।
ਪੰਜਾਬ ਖ਼ਬਰਾਂ: ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਨੂੰ 5 ਦਿਨਾਂ ਦੇ ਰਿਮਾਂਡ 'ਤੇ ਅਦਾਲਤ ਨੇ ਭੇਜਿਆ ਹੈ। ਬੀਤੇ ਦਿਨ ਈਡੀ ਨੇ ਪੁੱਛਗਿੱਛ ਕੀਤੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਆਸ਼ੂ 'ਤੇ ਟੈਂਡਰਾਂ ਵਿੱਚ ਕਰੋੜਾਂ ਰੁਪਏ ਦੇ ਘਪਲੇ ਕਰਨ ਦੇ ਇਲਜ਼ਾਮ ਹਨ।
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਜਲੰਧਰ 'ਚ ਪੁੱਛਗਿੱਛ ਲਈ ਸੱਦਿਆ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 9 ਘੰਟਿਆਂ ਦੀ ਪੁੱਛਗਿੱਛ ਵਿੱਚ ਉਸ ਤੋਂ ਵਧੀ ਹੋਈ ਦੌਲਤ ਅਤੇ ਵਿਦੇਸ਼ਾਂ 'ਚ ਲੈਣ-ਦੇਣ ਬਾਰੇ ਪੁੱਛਿਆ ਗਿਆ। ਅੱਜ ਉਸ ਨੂੰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਜਦੋਂ ਆਸ਼ੂ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸਨ, ਉਸ ਦੌਰਾਨ ਉਹਨਾਂ 'ਤੇ ਟੈਂਡਰਾਂ 'ਚ ਘਪਲਿਆਂ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰਾਂ 'ਚ ਬੇਨਿਯਮੀਆਂ ਸਾਹਮਣੇ ਆਈਆਂ ਸਨ। ਤਲਾਸ਼ੀ ਦੌਰਾਨ ਈਡੀ ਨੂੰ ਲਗਭਗ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਕਾਗਜ਼ਾਤ ਮਿਲੇ ਸਨ ਅਤੇ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ। ਇਹ ਮਾਮਲਾ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਚੁੱਕਿਆ ਸੀ।
ਦੋ ਮਹੀਨੇ ਪਹਿਲਾਂ ਕੁਝ ਟਰਾਂਸਪੋਰਟ ਮਾਲਕਾਂ ਅਤੇ ਠੇਕੇਦਾਰਾਂ ਨੇ ਸਾਬਕਾ ਮੰਤਰੀ ਆਸ਼ੂ 'ਤੇ ਘਪਲੇ ਦੇ ਦੋਸ਼ ਲਾਏ ਸਨ। ਵਿਜੀਲੈਂਸ ਬਿਊਰੋ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਐੱਫਆਈਆਰ ਦਰਜ ਕਰਕੇ ਗ੍ਰਿਫ਼ਤਾਰੀਆਂ ਸ਼ੁਰੂ ਕੀਤੀਆਂ ਸਨ।