ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਥੇ ਫਿਲਮੀ ਕਲਾਕਾਰਾਂ ਵੱਲੋਂ ਫਿਲਮਾਂ ਦੇ ਪ੍ਰਚਾਰ ਵਾਸਤੇ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਕਰਨ ’ਤੇ ਰੋਕ ਲਾ ਦਿੱਤੀ ਹੈ

ਦਰਬਾਰ ਸਾਬ ਸਮੂਹ 'ਚ ਫ਼ਿਲਮਾਂ ਦੇ ਪ੍ਰਚਾਰ 'ਤੇ ਲੱਗੀ ਰੋਕ, ਪਹਿਲਾਂ ਦਰਬਾਰ ਸਾਬ ਵਿਚ ਇਕ ਕੁੜੀ ਦੇ ਯੋਗਾ ਕਰਕੇ ਫੋਟੋ ਪਾਉਣ ਕਰਕੇ ਵਿਵਾਦ ਹੋਇਆ ,ਇਹ ਵਿਵਾਦ ਹਾਲੇ ਚੱਲ ਹੀ ਰਿਹਾ ਸੀ ਕਿ ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਆਪਣੀ  ਨਵੀ ਫਿਲਮ ਦੀ ਪ੍ਰਮੋਸ਼ਨ ਕਰਨ ਲਈ ਮੱਥਾ ਟੇਕਣ ਆ ਗਏ। ਅੱਗੇ ਤੋਂ ਅਜਿਹਾ ਵਰਤਾਰਾ ਰੋਕਣ ਲਈ SGPC ਨੇ ਇਹ ਅਹਿਮ ਫੈਸਲਾ ਲਿਆ ਹੈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਥੇ ਫਿਲਮੀ ਕਲਾਕਾਰਾਂ ਵੱਲੋਂ ਫਿਲਮਾਂ ਦੇ ਪ੍ਰਚਾਰ ਵਾਸਤੇ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਕਰਨ ’ਤੇ ਰੋਕ ਲਾ ਦਿੱਤੀ ਹੈ

ਦਰਬਾਰ ਸਾਬ ਸਮੂਹ 'ਚ ਫ਼ਿਲਮਾਂ ਦੇ ਪ੍ਰਚਾਰ 'ਤੇ ਲੱਗੀ ਰੋਕ, ਪਹਿਲਾਂ ਦਰਬਾਰ ਸਾਬ ਵਿਚ ਇਕ ਕੁੜੀ ਦੇ ਯੋਗਾ ਕਰਕੇ ਫੋਟੋ ਪਾਉਣ ਕਰਕੇ ਵਿਵਾਦ ਹੋਇਆ ,ਇਹ ਵਿਵਾਦ ਹਾਲੇ ਚੱਲ ਹੀ ਰਿਹਾ ਸੀ ਕਿ ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਆਪਣੀ  ਨਵੀ ਫਿਲਮ ਦੀ ਪ੍ਰਮੋਸ਼ਨ ਕਰਨ ਲਈ ਮੱਥਾ ਟੇਕਣ ਆ ਗਏ। ਅੱਗੇ ਤੋਂ ਅਜਿਹਾ ਵਰਤਾਰਾ ਰੋਕਣ ਲਈ SGPC ਨੇ ਇਹ ਅਹਿਮ ਫੈਸਲਾ ਲਿਆ ਹੈ ।

ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮਰਿਆਦਾ ਦੀ ਹੋ ਰਹੀ ਉਲੰਘਣਾ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਥੇ ਫਿਲਮੀ ਕਲਾਕਾਰਾਂ ਵੱਲੋਂ ਫਿਲਮਾਂ ਦੇ ਪ੍ਰਚਾਰ ਵਾਸਤੇ ਵੀਡੀਓਗ੍ਰਾਫੀ ਅਤੇ ਫੋਟੋਗ੍ਰਾਫੀ ਕਰਨ ’ਤੇ ਰੋਕ ਲਾ ਦਿੱਤੀ ਹੈ। ਇਹ ਫ਼ੈਸਲਾ ਬੀਤੇ ਦਿਨ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਸੀ, ਜਿਸ ਨੂੰ ਹੁਣ ਲਾਗੂ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਵਡੋਦਰਾ ਵਾਸੀ ਅਰਚਨਾ ਮਕਵਾਨਾ ਨੇ ਇੱਥੇ ਪਰਿਕਰਮਾ ਵਿੱਚ ਯੋਗ ਆਸਣ ਕੀਤਾ ਸੀ, ਜਿਸ ਦਾ ਵਿਵਾਦ ਅਜੇ ਚੱਲ ਹੀ ਰਿਹਾ ਸੀ ਕਿ ਅਗਲੇ ਦਿਨ ਦਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨੇ ਆਪਣੀ ਫਿਲਮ ਦੇ ਪ੍ਰਚਾਰ ਲਈ ਇੱਥੇ ਮੱਥਾ ਟੇਕਿਆ। ਦਲਜੀਤ ਦੋਸਾਂਝ ਨੇ ਸਵੇਰੇ ਪ੍ਰਕਾਸ਼ ਵੇਲੇ ਪਾਲਕੀ ਸਾਹਿਬ ਨੂੰ ਮੋਢਾ ਦੇਣ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਵੀਡੀਓ ਸਾਂਝੀ ਕੀਤੀ, ਜਿਸ ਨੂੰ ਮਰਿਆਦਾ ਦੀ ਉਲੰਘਣਾ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਦਾ ਸਖਤ ਨੋਟਿਸ ਲਿਆ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਸਬੰਧੀ ਫ਼ੈਸਲਾ ਲੈਂਦਿਆਂ ਫਿਲਮਾਂ ਦੇ ਪ੍ਰਚਾਰ ਅਤੇ ਪ੍ਰਮੋਸ਼ਨ ਵਾਸਤੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਵੀਡੀਓਗ੍ਰਾਫੀ ਕਰਨ ’ਤੇ ਮੁਕੰਮਲ ਰੋਕ ਲਾ ਦਿੱਤੀ ਗਈ ਹੈ

ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮਨੀਪੁਰ ਦਾ ਦੌਰਾ ਕਰ ਕੇ ਪੀੜ੍ਹਤਾਂ ਦੇ ਨਾਲ ਨਾਲ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਵੀ ਮਨੀਪੁਰ ਦਾ ਦੌਰਾ ਕਰਕੇ ਪੀੜ੍ਹਤ ਲੋਕਾਂ ਦੇ ਦਰਦ ਸੁਣਨ।
ਇਸੇ ਦੇ ਚਲਦਿਆਂ ਇਕ ਖ਼ਬਰ ਆ ਹੀ ਹੈ ਕਿ ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਦੇ ਗੁਲਾਰਥਲ ਇਲਾਕੇ ਵਿੱਚ ਅੱਜ ਤੜਕੇ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ। ਇਸ ਸਬੰਧੀ ਇੱਕ ਅਧਿਕਾਰੀ ਨੇ ਦੱਸਿਆ, ‘ਬੰਦੂਕਧਾਰੀਆਂ ਨੇ ਸਵੇਰੇ 3.30 ਵਜੇ ਗੁਲਾਰਥਲ ਦੇ ਮੈਤੇਈ ਇਲਾਕੇ ਵੱਲ ਕਈ ਰਾਊਂਡ ਫਾਇਰ ਕੀਤੇ, ਜਿਸਦੇ ਜੁਆਬ ’ਚ ਸੁਰੱਖਿਆ ਬਲਾਂ ਨੇ ਕਾਰਵਾਈ ਕੀਤੀ। ਦੋਵੇਂ ਪਾਸਿਓਂ ਗੋਲੀਬਾਰੀ ਸਵੇਰੇ 7 ਵਜੇ ਤਕ ਚੱਲਦੀ ਰਹੀ।’ ਦੱਸਣਯੋਗ ਹੈ ਕਿ ਸੁਰੱਖਿਆ ਬਲਾਂ ਨੂੰ ਨੇੜਲੇ ਇਲਾਕਿਆਂ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਕੀਤਾ ਗਿਆ ਹੈ

Facebook Instagram Youtube Android IOS