ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ - Radio Haanji 1674AM

0447171674 | 0447171674 , 0393560344 | info@haanji.com.au

ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ

ਰੋਮਣੀ ਅਕਾਲੀ ਦਲ ਦੇ ਇਸ ਫ਼ੈਸਲੇ ਨਾਲ ਸਿਆਸੀ ਹਲਕਿਆਂ ’ਚ ਕਈ ਤਰ੍ਹਾਂ ਦੇ ਚਰਚੇ ਛਿੜ ਗਏ ਹਨ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਮੀਟਿੰਗ ਮਗਰੋਂ ਮੀਡੀਆ ਨੂੰ ਦੱਸਿਆ ਕਿ ਪਾਰਟੀ ਦੀ ਕੋਰ ਕਮੇਟੀ ਨੇ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਸਿੱਖ ਸੰਗਤਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਜ਼ਿਮਨੀ ਚੋਣਾਂ ਵਿਚ ਪਾਰਟੀ ਤਰਫ਼ੋਂ ਉਮੀਦਵਾਰ ਨਾ ਉਤਾਰਨ ਦਾ ਫ਼ੈਸਲਾ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ
ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ਲਈ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਇਹ ਫ਼ੈਸਲਾ ਸਰਬਸੰਮਤੀ ਨਾਲ ਲਿਆ ਗਿਆ। ਇਸ ਫ਼ੈਸਲੇ ਨਾਲ ਹੁਣ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਦੀ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਰਾਖਵੇਂ ਹਲਕੇ ਚੱਬੇਵਾਲ ਦੇ ਚੋਣ ਮੈਦਾਨ ’ਚੋਂ ਬਾਹਰ ਹੋ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਇਸ ਫ਼ੈਸਲੇ ਨਾਲ ਸਿਆਸੀ ਹਲਕਿਆਂ ’ਚ ਕਈ ਤਰ੍ਹਾਂ ਦੇ ਚਰਚੇ ਛਿੜ ਗਏ ਹਨ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਮੀਟਿੰਗ ਮਗਰੋਂ ਮੀਡੀਆ ਨੂੰ ਦੱਸਿਆ ਕਿ ਪਾਰਟੀ ਦੀ ਕੋਰ ਕਮੇਟੀ ਨੇ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਸਿੱਖ ਸੰਗਤਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਜ਼ਿਮਨੀ ਚੋਣਾਂ ਵਿਚ ਪਾਰਟੀ ਤਰਫ਼ੋਂ ਉਮੀਦਵਾਰ ਨਾ ਉਤਾਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਚੋਣ ਲੜਨ ਤੋਂ ਰੋਕ ਦਿੱਤਾ ਹੈ ਅਤੇ ਇਸੇ ਕਰਕੇ ਕੋਰ ਕਮੇਟੀ ਨੇ ਪਾਰਟੀ ਹਿਤ ’ਚ ਜ਼ਿਮਨੀ ਚੋਣ ਨਾ ਲੜਨ ਦਾ ਫ਼ੈਸਲਾ ਲਿਆ ਹੈ। ਅਕਾਲ ਤਖ਼ਤ ਦੇ ਜਥੇਦਾਰ ਨੇ ਲੰਘੇ ਦਿਨ ਕਿਹਾ ਸੀ ਕਿ ਸੁਖਬੀਰ ਬਾਦਲ ਉਦੋਂ ਤੱਕ ਕਿਸੇ ਵੀ ਸਿਆਸੀ ਸਰਗਰਮੀ ਵਿਚ ਹਿੱਸਾ ਨਹੀਂ ਲੈ ਸਕਦੇ ਹਨ ਜਦੋਂ ਤੱਕ ਉਹ ਸਜ਼ਾ ਪੂਰੀ ਨਹੀਂ ਕਰ ਲੈਂਦੇ। ਚੀਮਾ ਨੇ ਕਿਹਾ ਕਿ ਜਥੇਦਾਰ ਦੇ ਫ਼ੈਸਲੇ ਮਗਰੋਂ ਹੀ ਪੰਥਕ ਸੰਸਥਾਵਾਂ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਦਿਆਂ ਇਨ੍ਹਾਂ ਚੋਣਾਂ ਤੋਂ ਦੂਰ ਰਹਿਣ ਦਾ ਫ਼ੈਸਲਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਸੁਖਬੀਰ ਬਾਦਲ ਨੂੰ 2007-17 ਦੇ ਅਕਾਲੀ ਭਾਜਪਾ ਸ਼ਾਸਨ ਦੌਰਾਨ ਕੀਤੀਆਂ ਗ਼ਲਤੀਆਂ ਕਰਕੇ 30 ਅਗਸਤ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ। ਜਥੇਦਾਰ ਨੇ ਇਸ ਬਾਰੇ ਅਗਲੇਰਾ ਫ਼ੈਸਲਾ ਲੈਣ ਲਈ ਦੀਵਾਲੀ ਮਗਰੋਂ ਮੀਟਿੰਗ ਸੱਦਣ ਦੀ ਗੱਲ ਆਖੀ ਹੈ। ਡਾ. ਚੀਮਾ ਨੇ ਕਿਹਾ ਕਿ 2007-17 ਦੌਰਾਨ ਪਾਰਟੀ ਪ੍ਰਧਾਨ ਵੱਲੋਂ ਫ਼ੈਸਲੇ ਲਏ ਗਏ ਸਨ, ਪਰ ਇਸ ਸਮੇਂ ਪਾਰਟੀ ਨੇ ਪ੍ਰਧਾਨ ਨਾਲ ਖੜ੍ਹੇ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਤੋਂ ਬਿਨਾਂ ਅਕਾਲੀ ਦਲ ਜ਼ਿਮਨੀ ਚੋਣ ਨਹੀਂ ਲੜ ਸਕਦਾ ਹੈ। ਉਨ੍ਹਾਂ ਕਿਹਾ ਕਿ ਚਾਰੇ ਹਲਕਿਆਂ ਤੋਂ ਪਾਰਟੀ ਦੇ ਦਾਅਵੇਦਾਰ ਚੋਣ ਲੜਨ ਦੇ ਚਾਹਵਾਨ ਸਨ। ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਮੰਗਲਵਾਰ ਨੂੰ ਜਥੇਦਾਰ ਨਾਲ ਮੁਲਾਕਾਤ ਕਰਕੇ ਅਪੀਲ ਕੀਤੀ ਸੀ ਕਿ 13 ਨਵੰਬਰ ਨੂੰ ਹੋਣ ਵਾਲੀਆਂ ਉਪ ਚੋਣਾਂ ਵਿਚ ਪਾਰਟੀ ਦੀ ਚੋਣ ਮੁਹਿੰਮ ਦੀ ਅਗਵਾਈ ਕਰਨ ਲਈ ਸੁਖਬੀਰ ਬਾਦਲ ਨੂੰ ਛੋਟ ਦਿੱਤੀ ਜਾਵੇ। ਸਿਆਸੀ ਵਿਸ਼ਲੇਸ਼ਕ ਨਿਧੜਕ ਸਿੰਘ ਬਰਾੜ ਨੇ ਅਕਾਲੀ ਦਲ ਦੇ ਇਸ ਫ਼ੈਸਲੇ ਨੂੰ ਆਤਮਘਾਤੀ ਦੱਸਿਆ ਹੈ।

Facebook Instagram Youtube Android IOS