EP 2 Shiv Kumar Batalvi | ਸ਼ਿਵ ਕੁਮਾਰ ਬਟਾਲਵੀ | Radio Haanji

EP 2 Shiv Kumar Batalvi | ਸ਼ਿਵ ਕੁਮਾਰ ਬਟਾਲਵੀ | Radio Haanji

Shiv Kumar Batalvi was a celebrated Punjabi poet whose timeless verses continue to resonate with readers and listeners alike. His poetry explores profound emotions, love, pain, and the rich cultural heritage of Punjab. Batalvi's work has left an indelible mark on Punjabi literature, making him an enduring and iconic figure in the world of poetry.

02/08/2023

ਸ਼ਿਵ ਕੁਮਾਰ ਬਟਾਲਵੀ (1936-1973) ਦਾ ਜਨਮ ਇਕ ਬਰਾਹਮਣ ਘਰਾਣੇ ਵਿਚ, ਬੜਾ ਪਿੰਡ ਲੋਹਟੀਆਂ, ਤਹਸੀਲ ਸ਼ਕਰਗੜ੍ਹ, ਜ਼ਿਲਾ ਸਿਆਲਕੋਟ (ਪੱਛਮੀ ਪੰਜਾਬ, ਪਾਕਿਸਤਨ) ਵਿਚ ਹੋਇਆ । ਉਨ੍ਹਾਂ ਦੇ ਪਿਤਾ ਪੰਡਿਤ ਕ੍ਰਿਸ਼ਨ ਗੋਪਾਲ ਪਿੰਡ ਦੇ ਤਹਿਸੀਲਦਾਰ ਅਤੇ ਮਾਤਾ ਸ਼ਾਂਤੀ ਦੇਵੀ ਜੀ ਘਰੇਲੂ ਔਰਤ ਸਨ । ਵੰਡ ਤੋਂ ਬਾਦ ਉਹ ਬਟਾਲੇ (ਜ਼ਿਲਾ ਗੁਰਦਾਸਪੁਰ) ਆ ਗਏ । ਇੱਥੇ ਹੀ ਸ਼ਿਵ ਨੇ ਆਪਣੀ ਮੁਢਲੀ ਸਿੱਖਿਆ ਪ੍ਰਾਪਤ ਕੀਤੀ । ਉਹ ਰੁਮਾਂਟਿਕ ਕਵੀ ਸਨ । ਉਨ੍ਹਾਂ ਦੀ ਸੁਰੀਲੀ ਆਵਾਜ਼ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੀ ਕਵਿਤਾ ਨੂੰ ਬਹੁਤ ਹੀ ਹਰਮਨ ਪਿਆਰਾ ਬਣਾ ਦਿੱਤਾ । ਉਨ੍ਹਾਂ ਨੂੰ 1967 ਵਿਚ ਉਨ੍ਹਾਂ ਦੇ ਕਾਵਿ ਨਾਟ ਲੂਣਾਂ ਤੇ ਸਾਹਿਤ ਅਕਾਦਮੀ ਇਨਾਮ ਮਿਲਿਆ । ਉਨ੍ਹਾਂ ਦੀਆਂ ਕਾਵਿ ਰਚਨਾਵਾਂ ਹਨ; ਪੀੜਾਂ ਦਾ ਪਰਾਗਾ, ਲਾਜਵੰਤੀ, ਆਟੇ ਦੀਆਂ ਚਿੜੀਆਂ, ਮੈਨੂੰ ਵਿਦਾ ਕਰੋ, ਦਰਦਮੰਦਾਂ ਦੀਆਂ ਆਹੀਂ, ਲੂਣਾਂ, ਮੈਂ ਤੇ ਮੈਂ, ਆਰਤੀ ਅਤੇ ਬਿਰਹਾ ਤੂੰ ਸੁਲਤਾਨ (ਚੋਣਵੀਂ ਕਵਿਤਾ) ।

: :

OTHER EPISODES











RELATED PODCAST


What's Your Reaction?

Facebook Instagram Youtube Android IOS