ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸਮਾਗਮ ’ਚ ਨੱਚਣ-ਗਾਉਣ ਮਰਿਆਦਾ ਦੀ ਉਲੰਘਣਾ: ਸ਼੍ਰੋਮਣੀ ਕਮੇਟੀ

ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਨੇ ਸ੍ਰੀਨਗਰ ਵਿੱਚ ਗੁਰੂ ਤੇਗ ਬਹਾਦਰ ਦੀ 350 ਸਾਲਾ ਸ਼ਹੀਦੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ, ਜਿਸ ਵਿੱਚ ਗੀਤ ਅਤੇ ਭੰਗੜੇ ਨੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ਨੂੰ ਮੁਆਫੀ ਮੰਗਣ ਲਈ ਕਿਹਾ, ਜਦਕਿ ਅਕਾਲੀ ਦਲ ਨੇ ਮੰਤਰੀ ਹਰਜੋਤ ਬੈਂਸ ਦੇ ਅਸਤੀਫੇ ਦੀ ਮੰਗ ਕੀਤੀ।

Jul 26, 2025 - 21:10
 0  7.9k  0

Share -

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸਮਾਗਮ ’ਚ ਨੱਚਣ-ਗਾਉਣ ਮਰਿਆਦਾ ਦੀ ਉਲੰਘਣਾ: ਸ਼੍ਰੋਮਣੀ ਕਮੇਟੀ

ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਨੇ ਸ੍ਰੀਨਗਰ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਸੈਮੀਨਾਰ ਕਰਵਾਇਆ, ਜਿਸ ਵਿੱਚ ਗੀਤ ਗਾਏ ਗਏ ਅਤੇ ਭੰਗੜਾ ਪਾਇਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਦੱਸਿਆ। ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਅਣਗਹਿਲੀ ਲਈ ਜਨਤਕ ਮੁਆਫੀ ਮੰਗਣ ਲਈ ਕਿਹਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਵੀ ਇਸ ਮਾਮਲੇ ਦੀ ਸਖ਼ਤ ਨਿਖੇਧੀ ਕੀਤੀ ਅਤੇ ਮੰਤਰੀ ਹਰਜੋਤ ਬੈਂਸ ਦੇ ਅਸਤੀਫੇ ਦੀ ਮੰਗ ਕੀਤੀ।

ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਸਮਾਗਮ ਵਿੱਚ ਜਿਸ ਤਰ੍ਹਾਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਭਾਵਨਾ ਦੇ ਉਲਟ ਪੇਸ਼ਕਾਰੀਆਂ ਹੋਈਆਂ, ਉਸ ਨਾਲ ਸ਼ਹਾਦਤ ਦੇ ਸੰਕਲਪ, ਸਿੱਖ ਮਰਿਆਦਾ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਵੱਡੀ ਸੱਟ ਵੱਜੀ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨਾਲ ਸਬੰਧਤ ਸਮਾਗਮ ਸਿੱਖ ਮਰਿਆਦਾ ਅਤੇ ਸ਼ਰਧਾ ਅਨੁਸਾਰ ਹੋਣੇ ਚਾਹੀਦੇ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਹੀ ਸਪੱਸ਼ਟ ਕੀਤਾ ਸੀ ਕਿ ਗੁਰੂ ਸਾਹਿਬਾਨ ਦੀਆਂ ਸ਼ਤਾਬਦੀਆਂ ਅਤੇ ਪੁਰਬ ਸਿੱਖ ਸੰਸਥਾਵਾਂ ਵੱਲੋਂ ਹੀ ਮਨਾਏ ਜਾਣੇ ਚਾਹੀਦੇ ਹਨ। ਸਰਕਾਰਾਂ ਅਤੇ ਸਰਕਾਰੀ ਅਦਾਰਿਆਂ ਲਈ ਸਿੱਖ ਮਰਿਆਦਾ ਦੀ ਸਹੀ ਪਾਲਣਾ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਆਤਮਿਕ ਜਾਗਰੂਕਤਾ ਅਤੇ ਗੁਰਮਤਿ ਸਿਧਾਂਤਾਂ ਨੂੰ ਸਮਰਪਿਤ ਹੋਣੇ ਚਾਹੀਦੇ। ਨੱਚਣਾ-ਗਾਉਣਾ ਜਾਂ ਹੋਰ ਮਨੋਰੰਜਕ ਪ੍ਰਦਰਸ਼ਨ ਨਾ ਸਿਰਫ ਸਿੱਖ ਮਰਿਆਦਾ ਦੀ ਉਲੰਘਣਾ ਹੈ, ਸਗੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਬੇਅਦਬੀ ਵੀ ਹੈ। ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਇਸ ਗੰਭੀਰ ਅਣਗਹਿਲੀ ਲਈ ਜਨਤਕ ਮੁਆਫੀ ਮੰਗਣ ਦੀ ਮੰਗ ਕੀਤੀ ਅਤੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਰੋਕਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਜਾਣ।

The Punjab Language Department held a Srinagar seminar to mark the 350th martyrdom anniversary of Sri Guru Tegh Bahadur, featuring singing and bhangra performances. Shiromani Gurdwara Parbandhak Committee (SGPC) president Harjinder Singh Dhami condemned these as a breach of Sikh maryada, demanding a public apology from the Punjab government for the bhangra controversy. Shiromani Akali Dal senior leader Daljit Singh Cheema also criticized the event, calling for Minister Harjot Bains’s resignation.

Harjinder Singh Dhami stated that the Punjab Language Department’s presentations contradicted the spirit of Sri Guru Tegh Bahadur’s martyrdom, causing significant harm to the concept of martyrdom, Sikh maryada, and Guru Sahib’s ideology. He emphasized that events for the 350th martyrdom anniversary must align with Sikh principles and maintain religious sanctity.

Dhami noted that the SGPC had previously stated that anniversaries and events of Guru Sahiban should be organized by Sikh institutions. Governments and their agencies find it challenging to adhere to Sikh maryada properly. He stressed that such events should be dedicated to spiritual awakening and Sikh principles. Singing, dancing, or other entertainment performances not only violate Sikh maryada but also disrespect Sri Guru Tegh Bahadur’s martyrdom. Harjinder Singh Dhami urged the Punjab government to issue a public apology for this grave oversight and implement strict guidelines to ensure cultural sensitivity and prevent such incidents in the future.

What's Your Reaction?

like

dislike

love

funny

angry

sad

wow