
ਡਾ. ਸੁਰਜੀਤ ਪਾਤਰ (14 ਜਨਵਰੀ 1945-11 ਮਈ 2024) ਦਾ ਜਨਮ ਪੰਜਾਬ ਵਿੱਚ ਜਲੰਧਰ ਜਿਲ੍ਹੇ ਦੇ ਪਿੰਡ 'ਪੱਤੜ ਕਲਾਂ' ਵਿਖੇ ਹੋਇਆ। ਆਪਣੇ ਪਿੰਡ ਦੇ ਨਾਂ ਤੋਂ ਹੀ ਉਨ੍ਹਾਂ ਨੇ ਆਪਣਾ ਤਖੱਲਸ 'ਪਾਤਰ' ਰੱਖ ਲਿਆ।ਉਨ੍ਹਾਂ ਨੇ 1960ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ । ਉਨ੍ਹਾਂ ਨੂੰ ਸਾਹਿਤ ਅਕਾਦਮੀ ਅਤੇ ਪਦਮ ਸ਼੍ਰੀ ਪੁਰਸ਼ਕਾਰ ਨਾਲ ਵੀ ਸਨਮਾਨਿਆ ਗਿਆ ਹੈ। ਉਹ ਉੱਘੇ ਕਵੀ, ਅਨੁਵਾਦਕ ਅਤੇ ਸਕ੍ਰਿਪਟ ਲੇਖਕ ਹਨ । ਉਨ੍ਹਾਂ ਦੀਆਂ ਕਾਵਿ ਰਚਨਾਵਾਂ ਹਨ: ਹਵਾ ਵਿੱਚ ਲਿਖੇ ਹਰਫ਼, ਬਿਰਖ ਅਰਜ਼ ਕਰੇ, ਹਨੇਰੇ ਵਿੱਚ ਸੁਲਗਦੀ ਵਰਨਮਾਲਾ, ਲਫ਼ਜ਼ਾਂ ਦੀ ਦਰਗਾਹ, ਪਤਝੜ ਦੀ ਪਾਜ਼ੇਬ, ਸੁਰ-ਜ਼ਮੀਨ ਅਤੇ ਚੰਨ ਸੂਰਜ ਦੀ ਵਹਿੰਗੀ ।
ਪੰਜਾਬ ਦੇ ਮਸ਼ਹੂਰ ਕਵੀ ਅਤੇ ਲੇਖਕ ਸੁਰਜੀਤ ਪਾਤਰ ਦੇ ਦੇਹਾਂਤ ਮਗਰੋਂ ਇੱਕ ਸ਼ਰਧਾਂਜਲੀ ਦਿੰਦਿਆਂ ਪੰਜਾਬ ਲੋਕ ਨਾਚ ਅਕਾਦਮੀ ਦੇ ਸਕੱਤਰ ਵੱਜੋਂ ਉਹਨਾਂ ਨਾਲ ਬਿਤਾਏ ਸਮੇਂ ਬਾਰੇ ਕਿੱਸੇ ਸਾਂਝੇ ਕਰਦੇ ਹੋਏ ਪ੍ਰੀਤਮ ਸਿੰਘ ਰੁਪਾਲ।
What's Your Reaction?






