ਦਿਲਜੀਤ ਦੁਸਾਂਝ ਨੂੰ ਹੈਦਰਾਬਾਦ ਕੰਸਰਟ ਲਈ ਤੇਲੰਗਾਨਾ ਸਰਕਾਰ ਵੱਲੋਂ ਨੋਟਿਸ ਜਾਰੀ
ਰੰਗਾਰੇਡੀ ਜ਼ਿਲ੍ਹੇ ਦੇ ਮਹਿਲਾ ਅਤੇ ਬੱਚਿਆਂ ਦੇ ਕਲਿਆਣ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟਿਸ ਦੀ ਬੁਨਿਆਦ 26-27 ਅਕਤੂਬਰ ਨੂੰ ਦਿੱਲੀ ਵਿੱਚ ਹੋਏ ਦਿਲਜੀਤ ਦੇ ਕੰਸਰਟ ਦੌਰਾਨ ਸ਼ਿਕਾਇਤਾਂ ਤੇ ਰੱਖੀ ਗਈ।
ਦਿਲਜੀਤ ਦੁਸਾਂਝ ਦੇ ‘ਦਿਲ-ਲੁਮਿਨਾਤੀ’ ਟੂਰ ਸੰਬੰਧੀ ਸ਼ੁੱਕਰਵਾਰ ਨੂੰ ਹੈਦਰਾਬਾਦ ਵਿੱਚ ਹੋਣ ਵਾਲੇ ਸਮਾਗਮ ਲਈ ਤੇਲੰਗਾਨਾ ਸਰਕਾਰ ਨੇ ਗਾਇਕ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਵਿਚ ਦਿਲਜੀਤ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਸ਼ਰਾਬ, ਨਸ਼ੇ ਜਾਂ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਅਤੇ ਕੰਸਰਟ ਦੌਰਾਨ ਬੱਚਿਆਂ ਨੂੰ ਸਟੇਜ ’ਤੇ ਨਾ ਲਿਆਉਣ।
ਰੰਗਾਰੇਡੀ ਜ਼ਿਲ੍ਹੇ ਦੇ ਮਹਿਲਾ ਅਤੇ ਬੱਚਿਆਂ ਦੇ ਕਲਿਆਣ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟਿਸ ਦੀ ਬੁਨਿਆਦ 26-27 ਅਕਤੂਬਰ ਨੂੰ ਦਿੱਲੀ ਵਿੱਚ ਹੋਏ ਦਿਲਜੀਤ ਦੇ ਕੰਸਰਟ ਦੌਰਾਨ ਸ਼ਿਕਾਇਤਾਂ ਤੇ ਰੱਖੀ ਗਈ। ਚੰਡੀਗੜ੍ਹ ਦੇ ਪ੍ਰੋਫੈਸਰ ਪੰਡਿਤਰਾਓ ਧਰੇਨਵਰ ਨੇ ਦਿਲਜੀਤ ਦੇ ਕੰਸਰਟਾਂ ਵਿਚ ਸ਼ਰਾਬ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ਦੇ ਵੀਡੀਓ ਸਬੂਤ ਪੇਸ਼ ਕੀਤੇ ਸਨ।
ਨੋਟਿਸ ਵਿੱਚ ਸਮਾਗਮ ਪ੍ਰਬੰਧਕਾਂ ਨੂੰ ਵੀ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਸਾਊਂਡ ਪ੍ਰੈਸ਼ਰ ਦਾ ਪੱਧਰ ਮਨਜ਼ੂਰਸ਼ੁਦਾ ਸੀਮਾ ਤੋਂ ਉਪਰ ਨਾ ਜਾਵੇ। ਇਹ ਨਿਰਦੇਸ਼ ਇਲਾਕਾਈ ਕਾਨੂੰਨਾਂ ਅਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜਾਰੀ ਕੀਤੇ ਗਏ ਹਨ।