ਅਮਰੀਕਾ ਨੇ ਅੱਜ ਕਿਹਾ ਕਿ ਉਹ ਭਾਰਤ ਨਾਲ ਸਾਰੇ ਧਰਮਾਂ ਅਤੇ ਫਿਰਕਿਆਂ ਦੇ ਲੋਕਾਂ ਨਾਲ ਇੱਕੋ ਵਰਗਾ ਵਿਵਹਾਰ ਕਰਨ
ਅਸੀਂ ਹਮੇਸ਼ਾ ਕਹਿੰਦੇ ਹਾਂ ਕਿ ਧਰਮ ਦੀ ਆਜ਼ਾਦੀ ਦਾ ਸਨਮਾਨ ਕਰੋ। ਅਤੇ ਅਸੀਂ ਸਾਰੇ ਧਰਮਾਂ ਅਤੇ ਫਿਰਕਿਆਂ ਨਾਲ ਇੱਕੋ ਜਿਹਾ ਵਿਹਾਰ ਕਰਨ ਦੀ ਅਹਿਮੀਅਤ ਬਾਰੇ ਭਾਰਤੀ ਹਮਰੁਤਬਾ ਨਾਲ ਗੱਲ ਕਰ ਰਹੇ ਹਾ
ਅਮਰੀਕਾ ਨੇ ਅੱਜ ਕਿਹਾ ਕਿ ਉਹ ਭਾਰਤ ਨਾਲ ਸਾਰੇ ਧਰਮਾਂ ਅਤੇ ਫਿਰਕਿਆਂ ਦੇ ਲੋਕਾਂ ਨਾਲ ਇੱਕੋ ਵਰਗਾ ਵਿਵਹਾਰ ਕਰਨ ਦੀ ਅਹਿਮੀਅਤ ਬਾਰੇ ਗੱਲ ਕਰ ਰਿਹਾ ਹੈ।
ਪੱਤਰਕਾਰਾਂ ਵੱਲੋਂ ਕੁਝ ਸੂਬਿਆਂ ਵਿੱਚ ਮੁਸਲਮਾਨ ਢਾਬਾ ਤੇ ਹੋਟਲ ਮਾਲਕਾਂ ਨੂੰ ਆਪਣੇ ਨਾਮ ਪ੍ਰਦਰਸ਼ਿਤ ਕਰਨ ਲਈ ਮਜਬੂਰ ਕਰਨ ਬਾਰੇ ਪੁੱਛੇ ਜਾਣ ’ਤੇ, ਵਿਦੇਸ਼ ਵਿਭਾਗ ਦੇ ਤਰਜਮਾਨ ਮੈਥਿਊ ਮਿੱਲਰ ਨੇ ਕਿਹਾ, ‘‘ਅਸੀਂ ਉਹ ਰਿਪੋਰਟਾਂ ਦੇਖੀਆਂ ਹਨ। ਅਸੀਂ ਇਹ ਵੀ ਦੇਖਿਆ ਹੈ ਕਿ ਭਾਰਤ ਦੇ ਸੁਪਰੀਮ ਕੋਰਟ ਨੇ 22 ਜੁਲਾਈ ਨੂੰ ਉਨ੍ਹਾਂ ਨੇਮਾਂ ਦੇ ਅਮਲ ’ਤੇ ਅੰਤ੍ਰਿਮ ਰੋਕ ਲਗਾ ਦਿੱਤੀ ਸੀ।’’ ਉਹ ਕਹਿੰਦੇ ਹਨ, ‘‘ਅਸੀਂ ਹਮੇਸ਼ਾ ਕਹਿੰਦੇ ਹਾਂ ਕਿ ਧਰਮ ਦੀ ਆਜ਼ਾਦੀ ਦਾ ਸਨਮਾਨ ਕਰੋ। ਅਤੇ ਅਸੀਂ ਸਾਰੇ ਧਰਮਾਂ ਅਤੇ ਫਿਰਕਿਆਂ ਨਾਲ ਇੱਕੋ ਜਿਹਾ ਵਿਹਾਰ ਕਰਨ ਦੀ ਅਹਿਮੀਅਤ ਬਾਰੇ ਭਾਰਤੀ ਹਮਰੁਤਬਾ ਨਾਲ ਗੱਲ ਕਰ ਰਹੇ ਹਾਂ।’’